ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ २੬

ਸਭ ਦੁਨੀਆ ਆਵਣ ਜਾਣੀਆ ॥੩॥
ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥
ਸਿਰੀਰਾਗੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥
ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥
ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥
ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥
ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥
ਸਿਰੀਰਾਗੁ ਮਹਲਾ ੩ ॥
ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥
ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥
ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥
ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥
ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥
ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥

Ang 26

sabh dhuneeaa aavan jaaneeaa ||3||
vich dhuneeaa sev kamaieeaai ||
taa dharageh baisan paieeaai ||
kahu naanak baeh luddaieeaai ||4||33||
sireeraag mahalaa teejaa ghar pehilaa
ikOankaar satigur prasaadh ||
hau satigur sevee aapanaa ik man ik chit bhai ||
satigur man kaamanaa teerath hai jis no dhei bujhai ||
man chi(n)dhiaa var paavanaa jo ichhai so fal pai ||
naau dhiaaieeaai naau ma(n)geeaai naame sahaj samai ||1||
man mere har ras chaakh tikh jai ||
jinee gurmukh chaakhiaa sahaje rahe samai ||1|| rahaau ||
jinee satigur seviaa tinee paiaa naam nidhaan ||
a(n)tar har ras rav rahiaa chookaa man abhimaan ||
hiradhai kamal pragaasiaa laagaa sahaj dhiaan ||
man niramal har rav rahiaa paiaa dharageh maan ||2||
satigur sevan aapanaa te virale sa(n)saar ||
haumai mamataa maar kai har raakhiaa ur dhaar ||
hau tin kai balihaaranai jinaa naame lagaa piaar ||
seiee sukhe’ee chahu jugee jinaa naam akhuT apaar ||3||
gur miliaai naam paieeaai chookai moh piaas ||
har setee man rav rahiaa ghar hee maeh udhaas ||
jinaa har kaa saadh aaiaa hau tin balihaarai jaas ||
naanak nadharee paieeaai sach naam gunataas ||4||1||34||
sireeraag mahalaa teejaa ||
bahu bhekh kar bharamaieeaai man hiradhai kapaT kamai ||
har kaa mahal na paaviee mar visaTaa maeh samai ||1||
man re gireh hee maeh udhaas ||
sach sa(n)jam karanee so kare gurmukh hoi paragaas ||1|| rahaau ||
gur kai sabadh man jeetiaa gat mukat gharai meh pai ||
har kaa naam dhiaaieeaai satasa(n)gat mel milai ||2||
je lakh isatareeaa bhog kareh nav kha(n)dd raaj kamaeh ||
bin satigur sukh na paaviee fir fir jonee paeh ||3||
har haar ka(n)Th jinee pahiriaa gur charanee chit lai ||
tinaa pichhai ridh sidh firai onaa til na tamai ||4||
jo prabh bhaavai so theeaai avar na karanaa jai ||
jan naanak jeevai naam lai har dhevahu sahaj subhai ||5||2||35||