ਸਿਰੀਰਾਗੁ ਮਹਲਾ ੩ ਘਰੁ ੧ ॥
ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥
ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥
ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥
ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥
ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥
ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥
ਸਿਰੀਰਾਗੁ ਮਹਲਾ ੩ ॥
ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥
ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥
ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥
ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥
sireeraag mahalaa teejaa ghar pehilaa ||
jis hee kee sirakaar hai tis hee kaa sabh koi ||
gurmukh kaar kamaavanee sach ghaT paragaT hoi ||
a(n)tar jis kai sach vasai sache sachee soi ||
sach mile se na vichhuReh tin nij ghar vaasaa hoi ||1||
mere raam mai har bin avar na koi ||
satagur sach prabh niramalaa sabadh milaavaa hoi ||1|| rahaau ||
sabadh milai so mil rahai jis nau aape le milai ||
dhoojai bhai ko naa milai fir fir aavai jai ||
sabh meh ik varatadhaa eko rahiaa samai ||
jis nau aap dhiaal hoi so gurmukh naam samai ||2||
paR paR pa(n)ddit jotakee vaadh kareh beechaar ||
mat budh bhavee na bujhiee a(n)tar lobh vikaar ||
lakh chauraaseeh bharamadhe bhram bhram hoi khuaar ||
poorab likhiaa kamaavanaa koi na meTanahaar ||3||
satagur kee sevaa gaakhaRee sir dheejai aap gavai ||
sabadh mileh taa har milai sevaa pavai sabh thai ||
paaras parasiaai paaras hoi jotee jot samai ||
jin kau poorab likhiaa tin satagur miliaa aai ||4||
man bhukhaa bhukhaa mat kareh mat too kareh pookaar ||
lakh chauraaseeh jin siree sabhasai dhei adhaar ||
nirabhau sadhaa dhiaal hai sabhanaa karadhaa saar ||
naanak gurmukh bujheeaai paieeaai mokh dhuaar ||5||3||36||
sireeraag mahalaa teejaa ||
jinee sun kai ma(n)niaa tinaa nij ghar vaas ||
gurmatee saalaeh sach har paiaa gunataas ||
sabadh rate se niramale hau sadh balihaarai jaas ||
hiradhai jin kai har vasai tit ghaT hai paragaas ||1||
man mere har har niramal dhiaai ||
dhur masatak jin kau likhiaa se gurmukh rahe liv lai ||1|| rahaau ||
har sa(n)tahu dhekhahu nadhar kar nikaT vasai bharapoor ||
gurmat jinee pachhaaniaa se dhekheh sadhaa hadhoor ||
jin gun tin sadh man vasai aaugunava(n)tiaa dhoor ||
manmukh gun tai baahare bin naavai maradhe jhoor ||2||
jin sabadh guroo sun ma(n)niaa tin man dhiaaiaa har soi ||
anadhin bhagatee ratiaa man tan niramal hoi ||
kooRaa ra(n)g kasu(n)bh kaa binas jai dhukh roi ||
jis a(n)dhar naam pragaas hai oh sadhaa sadhaa thir hoi ||3||