ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥
ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥
ਸਿਰੀਰਾਗੁ ਮਹਲਾ ੩ ॥
ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥
ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥
ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥
ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥
ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥
ਸਿਰੀਰਾਗੁ ਮਹਲਾ ੩ ॥
ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥
ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥
ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥
ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥
ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
eih janam padhaarath pai kai har naam na chetai liv lai ||
pag khisiaai rahanaa nahee aagai Thaur na pai ||
oh velaa hath na aaviee a(n)t giaa pachhutai ||
jis nadhar kare so ubarai har setee liv lai ||4||
dhekhaa dhekhee sabh kare manmukh boojh na pai ||
jin gurmukh hiradhaa sudh hai sev piee tin thai ||
har gun gaaveh har nit paReh har gun gai samai ||
naanak tin kee baanee sadhaa sach hai j naam rahe liv lai ||5||4||37||
sireeraag mahalaa teejaa ||
jinee ik man naam dhiaaiaa gurmatee veechaar ||
tin ke mukh sadh ujale tit sachai dharabaar ||
oi a(n)mrit peeveh sadhaa sadhaa sachai naam piaar ||1||
bhaiee re gurmukh sadhaa pat hoi ||
har har sadhaa dhiaaieeaai mal haumai kaddai dhoi ||1|| rahaau ||
manmukh naam na jaananee vin naavai pat jai ||
sabadhai saadh na aaio laage dhoojai bhai ||
visaTaa ke keeRe paveh vich visaTaa se visaTaa maeh samai ||2||
tin kaa janam safal hai jo chaleh satagur bhai ||
kul udhaareh aapanaa dha(n)n janedhee mai ||
har har naam dhiaaieeaai jis nau kirapaa kare rajai ||3||
jinee gurmukh naam dhiaaiaa vichahu aap gavai ||
oi a(n)dharahu baaharahu niramale sache sach samai ||
naanak aae se paravaan heh jin gurmatee har dhiaai ||4||5||38||
sireeraag mahalaa teejaa ||
har bhagataa har dhan raas hai gur poochh kareh vaapaar ||
har naam salaahan sadhaa sadhaa vakhar har naam adhaar ||
gur poorai har naam dhiraRaiaa har bhagataa atuT bha(n)ddaar ||1||
bhaiee re is man kau samajhai ||
e man aalas kiaa kareh gurmukh naam dhiaai ||1|| rahaau ||
har bhagat har kaa piaar hai je gurmukh kare beechaar ||
paakha(n)dd bhagat na hoviee dhubidhaa bol khuaar ||
so jan ralaiaa naa ralai jis a(n)tar bibek beechaar ||2||
so sevak har aakheeaai jo har raakhai ur dhaar ||
man tan saupe aagai dhare haumai vichahu maar ||
dhan gurmukh so paravaan hai j kadhe na aavai haar ||3||
karam milai taa paieeaai vin karamai paiaa na jai ||