ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥
ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥
ਸਿਰੀਰਾਗੁ ਮਹਲਾ ੩ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥
ਸਿਰੀਰਾਗੁ ਮਹਲਾ ੩ ॥
ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥
ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥
ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥
ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥
ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥
ਸਿਰੀਰਾਗੁ ਮਹਲਾ ੩ ॥
ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥
hau hau karatee jag firee naa dhan sa(n)pai naal ||
a(n)dhee naam na chetiee sabh baadhee jamakaal ||
satagur miliaai dhan paiaa har naamaa ridhai samaal ||3||
naam rate se niramale gur kai sahaj subhai ||
man tan raataa ra(n)g siau rasanaa rasan rasai ||
naanak ra(n)g na utarai jo har dhur chhoddiaa lai ||4||14||47||
sireeraag mahalaa teejaa ||
gurmukh kirapaa kare bhagat keejai bin gur bhagat na hoiee ||
aapai aap milaae boojhai taa niramal hovai soiee ||
har jeeau saachaa saachee baanee sabadh milaavaa hoiee ||1||
bhaiee re bhagatiheen kaahe jag aaiaa ||
poore gur kee sev na keenee birathaa janam gavaiaa ||1|| rahaau ||
aape jagajeevan sukhadhaataa aape bakhas milaae ||
jeea ja(n)t e kiaa vechaare kiaa ko aakh sunaae ||
gurmukh aape dhei vaddaiee aape sev karaae ||2||
dhekh kuTa(n)b moh lobhaanaa chaladhiaa naal na jaiee ||
satagur sev gun nidhaan paiaa tis dhee keem na paiee ||
har prabh sakhaa meet prabh meraa a(n)te hoi sakhaiee ||3||
aapanai man chit kahai kahaae bin gur aap na jaiee ||
har jeeau dhaataa bhagat vachhal hai kar kirapaa ma(n)n vasaiee ||
naanak sobhaa surat dhei prabh aape gurmukh dhe vaddiaaiee ||4||15||48||
sireeraag mahalaa teejaa ||
dhan jananee jin jaiaa dha(n)n pitaa paradhaan || satagur sev sukh paiaa vichahu giaa gumaan ||
dhar sevan sa(n)t jan khaRe pain gunee nidhaan ||1||
mere man gur mukh dhiaai har soi ||
gur kaa sabadh man vasai man tan niramal hoi ||1|| rahaau ||
kar kirapaa ghar aaiaa aape miliaa aai ||
gur sabadhee saalaaheeaai ra(n)ge sahaj subhai ||
sachai sach samaiaa mil rahai na vichhuR jai ||2||
jo kichh karanaa su kar rahiaa avar na karanaa jai ||
chiree vichhu(n)ne melian satagur pa(n)nai pai ||
aape kaar karaisee avar na karanaa jai ||3||
man tan rataa ra(n)g siau haumai taj vikaar ||
ahinis hiradhai rav rahai nirabhau naam nira(n)kaar ||
naanak aap milaian poorai sabadh apaar ||4||16||49||
sireeraag mahalaa teejaa ||
govidh gunee nidhaan hai a(n)t na paiaa jai ||
kathanee badhanee na paieeaai haumai vichahu jai ||