ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ३३

ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥
ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥
ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥
ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥
ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥
ਸਿਰੀਰਾਗੁ ਮਹਲਾ ੩ ॥
ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥
ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥
ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥
ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥
ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
ਸਿਰੀਰਾਗੁ ਮਹਲਾ ੩ ॥
ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥
ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥
ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥
ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥

Ang 33

satagur miliaai sadh bhai rachai aap vasai man aai ||1||
bhaiee re gurmukh boojhai koi ||
bin boojhe karam kamaavane janam padhaarath khoi ||1|| rahaau ||
jinee chaakhiaa tinee saadh paiaa bin chaakhe bharam bhulai ||
a(n)mrit saachaa naam hai kahanaa kachhoo na jai ||
peevat hoo paravaan bhiaa poorai sabadh samai ||2||
aape dhei ta paieeaai hor karanaa kichhoo na jai ||
dhevan vaale kai hath dhaat hai guroo dhuaarai pai ||
jehaa keeton tehaa hoaa jehe karam kamai ||3||
jat sat sa(n)jam naam hai vin naavai niramal na hoi ||
poorai bhaag naam man vasai sabadh milaavaa hoi ||
naanak sahaje hee ra(n)g varatadhaa har gun paavai soi ||4||17||50||
sireeraag mahalaa teejaa ||
kaa(n)iaa saadhai uradh tap karai vichahu haumai na jai ||
adhiaatam karam je kare naam na kab hee pai ||
gur kai sabadh jeevat marai har naam vasai man aai ||1||
sun man mere bhaj satagur saranaa ||
gur parasaadhee chhuTeeaai bikh bhavajal sabadh gur taranaa ||1|| rahaau ||
trai gun sabhaa dhaat hai dhoojaa bhaau vikaar ||
pa(n)ddit paRai ba(n)dhan moh baadhaa neh boojhai bikhiaa piaar ||
satagur miliaai tirakuTee chhooTai chauthai padh mukat dhuaar ||2||
gur te maarag paieeaai chookai moh gubaar ||
sabadh marai taa udharai paae mokh dhuaar ||
gur parasaadhee mil rahai sach naam karataar ||3||
eih manooaa at sabal hai chhadde na kitai upai ||
dhoojai bhai dhukh laidhaa bahutee dhei sajai ||
naanak naam lage se ubare haumai sabadh gavai ||4||18||51||
sireeraag mahalaa teejaa ||
kirapaa kare gur paieeaai har naamo dhei dhiraRai ||
bin gur kinai na paio birathaa janam gavai ||
manmukh karam kamaavane dharageh milai sajai ||1||
man re dhoojaa bhaau chukai ||
a(n)tar terai har vasai gur sevaa sukh pai || rahaau ||
sach baanee sach sabadh hai jaa sach dhare piaar ||
har kaa naam man vasai haumai karodh nivaar ||
man niramal naam dhiaaieeaai taa paae mokh dhuaar ||2||
haumai vich jag binasadhaa mar ja(n)mai aavai jai ||
manmukh sabadh na jaananee jaasan pat gavai ||
gur sevaa naau paieeaai sache rahai samai ||3||