ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ३४

ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥
ਸਿਰੀਰਾਗੁ ਮਹਲਾ ੩ ॥
ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥
ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥
ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥
ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥
ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥
ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥
ਸਿਰੀਰਾਗੁ ਮਹਲਾ ੩ ॥
ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥
ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥
ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥
ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥

Ang 34

sabadh ma(n)niaai gur paieeaai vichahu aap gavai ||
anadhin bhagat kare sadhaa saache kee liv lai ||
naam padhaarath man vasiaa naanak sahaj samai ||4||19||52||
sireeraag mahalaa teejaa ||
jinee purakhee satagur na sevio se dhukhe’ee jug chaar ||
ghar hodhaa purakh na pachhaaniaa abhimaan muThe aha(n)kaar ||
sataguroo kiaa fiTakiaa ma(n)g thake sa(n)saar ||
sachaa sabadh na sevio sabh kaaj savaaranahaar ||1||
man mere sadhaa har vekh hadhoor ||
janam maran dhukh paraharai sabadh rahiaa bharapoor ||1|| rahaau ||
sach salaahan se sache sachaa naam adhaar ||
sachee kaar kamaavanee sache naal piaar ||
sachaa saahu varatadhaa koi na meTanahaar ||
manmukh mahal na painee kooR muThe kooRiaar ||2||
haumai karataa jag muaa gur bin ghor a(n)dhaar ||
maiaa moh visaariaa sukhadhaataa dhaataar ||
satagur seveh taa ubareh sach rakheh ur dhaar ||
kirapaa te har paieeaai sach sabadh veechaar ||3||
satagur sev man niramalaa haumai taj vikaar ||
aap chhodd jeevat marai gur kai sabadh veechaar ||
dha(n)dhaa dhaavat reh ge laagaa saach piaar ||
sach rate mukh ujale tit saachai dharabaar ||4||
satagur purakh na ma(n)nio sabadh na lago piaar ||
eisanaan dhaan jetaa kareh dhoojai bhai khuaar ||
har jeeau aapanee kirapaa kare taa laagai naam piaar ||
naanak naam samaal too gur kai het apaar ||5||20||53||
sireeraag mahalaa teejaa ||
kis hau sevee kiaa jap karee satagur poochhau jai ||
satagur kaa bhaanaa ma(n)n liee vichahu aap gavai ||
ehaa sevaa chaakaree naam vasai man aai ||
naamai hee te sukh paieeaai sachai sabadh suhai ||1||
man mere anadhin jaag har chet ||
aapanee khetee rakh lai koo(n)j paRaigee khet ||1|| rahaau ||
man keeaa ichhaa pooreeaa sabadh rahiaa bharapoor ||
bhai bhai bhagat kareh dhin raatee har jeeau vekhai sadhaa hadhoor ||
sachai sabadh sadhaa man raataa bhram giaa sareerahu dhoor ||
niramal saahib paiaa saachaa gunee gaheer ||2||
jo jaage se ubare soote ge muhai ||
sachaa sabadh na pachhaanio supanaa giaa vihai ||
su(n)n(j)e ghar kaa paahunaa jiau aaiaa tiau jai ||