ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥
ਸ੍ਰੀਰਾਗੁ ਮਹਲਾ ੩ ॥
ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥
ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥
ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥
ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥
ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥
ਸਿਰੀਰਾਗੁ ਮਹਲਾ ੩ ॥
ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥
ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥
ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥
ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥
ਸਿਰੀਰਾਗੁ ਮਹਲਾ ੩ ॥
ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥
sabh kichh sunadhaa vekhadhaa kiau mukar piaa jai ||
paapo paap kamaavadhe paape pacheh pachai ||
so prabh nadhar na aaviee manmukh boojh na pai ||
jis vekhaale soiee vekhai naanak gurmukh pai ||4||23||56||
sreeraag mahalaa teejaa ||
bin gur rog na tuTiee haumai peeR na jai ||
gur parasaadhee man vasai naame rahai samai ||
gur sabadhee har paieeaai bin sabadhai bharam bhulai ||1||
man re nij ghar vaasaa hoi ||
raam naam saalaeh too fir aavan jaan na hoi ||1|| rahaau ||
har iko dhaataa varatadhaa dhoojaa avar na koi ||
sabadh saalaahee man vasai sahaje hee sukh hoi ||
sabh nadharee a(n)dhar vekhadhaa jai bhaavai tai dhei ||2||
haumai sabhaa ganat hai ganatai nau sukh naeh ||
bikh kee kaar kamaavanee bikh hee maeh samaeh ||
bin naavai Thaur na painee jamapur dhookh sahaeh ||3||
jeeau pi(n)dd sabh tis dhaa tisai dhaa aadhaar ||
gur parasaadhee bujheeaai taa paae mokh dhuaar ||
naanak naam salaeh too(n) a(n)t na paaraavaar ||4||24||57||
sireeraag mahalaa teejaa ||
tinaa ana(n)dh sadhaa sukh hai jinaa sach naam aadhaar ||
gur sabadhee sach paiaa dhookh nivaaranahaar ||
sadhaa sadhaa saache gun gaaveh saachai nai piaar ||
kirapaa kar kai aapanee dhiton bhagat bha(n)ddaar ||1||
man re sadhaa ana(n)dh gun gai ||
sachee baanee har paieeaai har siau rahai samai ||1|| rahaau ||
sachee bhagatee man laal theeaa rataa sahaj subhai ||
gur sabadhee man mohiaa kahanaa kachhoo na jai ||
jihavaa ratee sabadh sachai a(n)mrit peevai ras gun gai ||
gurmukh eh ra(n)g paieeaai jis no kirapaa kare rajai ||2||
sa(n)saa ih sa(n)saar hai sutiaa rain vihai ||
eik aapanai bhaanai kadd lian aape lion milai ||
aape hee aap man vasiaa maiaa moh chukai ||
aap vaddaiee dhiteean gurmukh dhei bujhai ||3||
sabhanaa kaa dhaataa ek hai bhuliaa le samajhai ||
eik aape aap khuaaian dhoojai chhaddian lai ||
gurmatee har paieeaai jotee jot milai ||
anadhin naame ratiaa naanak naam samai ||4||25||58||
sireeraag mahalaa teejaa ||
gunava(n)tee sach paiaa tirasanaa taj vikaar ||
gur sabadhee man ra(n)giaa rasanaa prem piaar ||