ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥
ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥
ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥
ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
asa(n)kh bhagat gun giaan veechaar ||
asa(n)kh satee asa(n)kh dhaataar ||
asa(n)kh soor muh bhakh saar ||
asa(n)kh mon liv lai taar ||
kudharat kavan kahaa veechaar ||
vaariaa na jaavaa ek vaar ||
jo tudh bhaavai saiee bhalee kaar ||
too sadhaa salaamat nira(n)kaar ||17||
asa(n)kh moorakh a(n)dh ghor ||
asa(n)kh chor haraamakhor ||
asa(n)kh amar kar jaeh jor ||
asa(n)kh galavadd hatiaa kamaeh ||
asa(n)kh paapee paap kar jaeh ||
asa(n)kh kooRiaar kooRe firaeh ||
asa(n)kh malechh mal bhakh khaeh ||
asa(n)kh ni(n)dhak sir kareh bhaar ||
naanak neech kahai veechaar ||
vaariaa na jaavaa ek vaar ||
jo tudh bhaavai saiee bhalee kaar ||
too sadhaa salaamat nira(n)kaar ||18||
asa(n)kh naav asa(n)kh thaav ||
aga(n)m aga(n)m asa(n)kh loa ||
asa(n)kh kaheh sir bhaar hoi ||
akharee naam akharee saalaeh ||
akharee giaan geet gun gaeh ||
akharee likhan bolan baan ||
akharaa sir sa(n)jog vakhaan ||
jin eh likhe tis sir naeh ||
jiv furamaae tiv tiv paeh ||
jetaa keetaa tetaa naau ||
vin naavai naahee ko thaau ||
kudharat kavan kahaa veechaar ||
vaariaa na jaavaa ek vaar ||
jo tudh bhaavai saiee bhalee kaar ||
too sadhaa salaamat nira(n)kaar ||19||
bhareeaai hath pair tan dheh ||
paanee dhotai utaras kheh ||
moot paleetee kapaR hoi ||
dhe saaboon lieeaai oh dhoi ||
bhareeaai mat paapaa kai sa(n)g ||
oh dhopai naavai kai ra(n)g ||
pu(n)nee paapee aakhan naeh ||
kar kar karanaa likh lai jaahu ||
aape beej aape hee khaahu ||
naanak hukamee aavahu jaahu ||20||
teerath tap dhiaa dhat dhaan ||
je ko paavai til kaa maan ||
suniaa ma(n)niaa man keetaa bhaau ||
a(n)taragat teerath mal naau ||
sabh gun tere mai naahee koi ||
vin gun keete bhagat na hoi ||
suasat aath baanee baramaau ||
sat suhaan sadhaa man chaau ||
kavanu su velaa vakhat kavan kavan thit kavan vaar ||
kavan s rutee maahu kavan jit hoaa aakaar ||
vel na paieeaa pa(n)ddatee j hovai lekh puraan ||
vakhat na paio kaadheeaa j likhan lekh kuraan ||
thit vaar naa jogee jaanai rut maahu naa koiee ||
jaa karataa siraThee kau saaje aape jaanai soiee ||
kiv kar aakhaa kiv saalaahee kiau varanee kiv jaanaa ||