ਸਿਰੀਰਾਗੁ ਮਹਲਾ ੪ ॥
ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥
ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥
ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥
ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥
ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥
ਸਿਰੀਰਾਗੁ ਮਹਲਾ ੪ ॥
ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥ ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥
ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥
ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥
ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥
ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥
ਸਿਰੀਰਾਗੁ ਮਹਲਾ ੪ ॥
ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥
ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥
ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥
sireeraag mahalaa chauthhaa ||
hau pa(n)th dhasaiee nit khaRee koiee prabh dhase tin jaau ||
jinee meraa piaaraa raaviaa tin peechhai laag firaau ||
kar mi(n)nat kar jodhaRee mai prabh milanai kaa chaau ||1||
mere bhaiee janaa koiee mo kau har prabh mel milai ||
hau satigur viTahu vaariaa jin har prabh dheeaa dhikhai ||1|| rahaau ||
hoi nimaanee ddeh pavaa poore satigur paas ||
nimaaniaa gur maan hai gur satigur kare saabaas ||
hau gur saalaeh na rajuoo mai mele har prabh paas ||2||
satigur no sabh ko lochadhaa jetaa jagat sabh koi ||
bin bhaagaa dharasan naa theeaai bhaagaheen beh roi ||
jo har prabh bhaanaa so theeaa dhur likhiaa na meTai koi ||3||
aape satigur aap har aape mel milai ||
aap dhiaa kar melasee gur satigur peechhai pai ||
sabh jagajeevan jag aap hai naanak jal jaleh samai ||4||4||68||
sireeraag mahalaa chauthhaa ||
ras a(n)mrit naam ras at bhalaa kit bidh milai ras khai ||
jai puchhahu sohaaganee tusaa kiau kar miliaa prabh aai ||
oi veparavaeh na bolanee hau mal mal dhovaa tin pai ||1||
bhaiee re mil sajan har gun saar ||
sajan satigur purakh hai dhukh kaddai haumai maar ||1|| rahaau ||
gurmukheeaa sohaaganee tin dhiaa piee man aai ||
satigur vachan rata(n)n hai jo ma(n)ne su har ras khai ||
se vaddabhaagee vadd jaane’eeh jin har ras khaadhaa gur bhai ||2||
eih har ras van tin sabhat hai bhaagaheen nahee khai ||
bin satigur palai naa pavai manmukh rahe bilalai ||
oi satigur aagai naa niveh onaa a(n)tar karodh balai ||3||
har har har ras aap hai aape har ras hoi ||
aap dhiaa kar dhevasee gurmukh a(n)mrit choi ||
sabh tan man hariaa hoiaa naanak har vasiaa man soi ||4||5||69||
sireeraag mahalaa chauthhaa ||
dhinas chaRai fir aathavai rain sabaiee jai ||
aav ghaTai nar naa bujhai nit moosaa laaj Tukai ||
guR miThaa maiaa pasariaa manmukh lag maakhee pachai pachai ||1||
bhaiee re mai meet sakhaa prabh soi ||
put kalat moh bikh hai a(n)t belee koi na hoi ||1|| rahaau ||
gurmat har liv ubare alipat rahe saranai ||