ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ४२

ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥
ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥
ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥ ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥
ਸਿਰੀਰਾਗੁ ਮਹਲਾ ੫ ਘਰੁ ੧ ॥
ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥ ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥
ਮੇਰੇ ਮਨ ਸੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥
ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥ ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥
ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥
ਸਿਰੀਰਾਗੁ ਮਹਲਾ ੫ ॥
ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥
ਭਾਈ ਰੇ ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥
ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥
ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥
ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥

Ang 42

onee chalan sadhaa nihaaliaa har kharach leeaa pat pai ||
gurmukh dharageh ma(n)ne’eeh har aap le gal lai ||2||
gurmukhaa no pa(n)th paragaTaa dhar Thaak na koiee pai ||
har naam salaahan naam man naam rahan liv lai ||
anahadh dhunee dhar vajadhe dhar sachai sobhaa pai ||3||
jinee gurmukh naam salaahiaa tinaa sabh ko kahai saabaas ||
tin kee sa(n)gat dheh prabh mai jaachik kee aradhaas ||
naanak bhaag vadde tinaa gurmukhaa jin a(n)tar naam paragaas ||4||33||31||6||70||
sireeraag mahalaa panjavaa ghar pehilaa ||
kiaa too rataa dhekh kai putr kalatr seegaar ||
ras bhogeh khuseeaa kareh maaneh ra(n)g apaar ||
bahut kareh furamaisee varateh hoi afaar ||
karataa chit na aaviee manmukh a(n)dh gavaar ||1||
mere man sukhadhaataa har soi ||
gur parasaadhee paieeaai karam paraapat hoi ||1|| rahaau ||
kapaR bhog lapaTaiaa suinaa rupaa khaak ||
haivar gaivar bahu ra(n)ge ke’ee rath athaak ||
kis hee chit na paavahee bisariaa sabh saak ||
sirajanahaar bhulaiaa vin naavai naapaak ||2||
laidhaa badh dhuaai too(n) maiaa kareh ikat ||
jis no too(n) pateeaaidhaa so san tujhai anit ||
aha(n)kaar kareh aha(n)kaareeaa viaapiaa man kee mat ||
tin prabh aap bhulaiaa naa tis jaat na pat ||3||
satigur purakh milaiaa iko sajan soi ||
har jan kaa raakhaa ek hai kiaa maanas haumai roi ||
jo har jan bhaavai so kare dhar fer na paavai koi ||
naanak rataa ra(n)g har sabh jag meh chaanan hoi ||4||1||71||
sireeraag mahalaa panjavaa ||
man bilaas bahu ra(n)g ghanaa dhirasaT bhool khuseeaa ||
chhatradhaar baadhisaaheeaa vich sahase pareeaa ||1||
bhaiee re sukh saadhasa(n)g paiaa ||
likhiaa lekh tin purakh bidhaatai dhukh sahasaa miT giaa ||1|| rahaau ||
jete thaan thana(n)taraa tete bhav aaiaa ||
dhan paatee vadd bhoomeeaa meree meree kar pariaa ||2||
hukam chalaae nisa(n)g hoi varatai afariaa ||
sabh ko vasagat kar lion bin naavai khaak raliaa ||3||
koT tetees sevakaa sidh saadhik dhar khariaa ||
gira(n)baaree vadd saahabee sabh naanak supan theeaa ||4||2||72||