ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ४५

ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥
ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥
ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥
ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥
ਸਿਰੀਰਾਗੁ ਮਹਲਾ ੫ ॥
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥
ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥
ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥
ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥
ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥
ਸਿਰੀਰਾਗੁ ਮਹਲਾ ੫ ॥
ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥
ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥
ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥
ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥
ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥

Ang 45

mere man har har naam dhiaai ||
naam sahaiee sadhaa sa(n)g aagai le chhaddai ||1|| rahaau ||
dhuneeaa keeaa vaddiaaieeaa kavanai aaveh kaam ||
maiaa kaa ra(n)g sabh fikaa jaato binas nidhaan ||
jaa kai hiradhai har vasai so pooraa paradhaan ||2||
saadhoo kee hoh renukaa apanaa aap tiaag ||
aupaav siaanap sagal chhadd gur kee charanee laag ||
tiseh paraapat ratan hoi jis masatak hovai bhaag ||3||
tisai paraapat bhaieeho jis dhevai prabh aap ||
satigur kee sevaa so kare jis binasai haumai taap ||
naanak kau gur bheTiaa binase sagal sa(n)taap ||4||8||78||
sireeraag mahalaa panjavaa ||
eik pachhaanoo jeea kaa iko rakhanahaar ||
eikas kaa man aasaraa iko praan adhaar ||
tis saranaiee sadhaa sukh paarabraham karataar ||1||
man mere sagal upaav tiaag ||
gur pooraa aaraadh nit ikas kee liv laag ||1|| rahaau ||
eiko bhaiee mit ik iko maat pitaa ||
eikas kee man Tek hai jin jeeau pi(n)dd dhitaa ||
so prabh manahu na visarai jin sabh kichh vas keetaa ||2||
ghar iko baahar iko thaan thana(n)tar aap ||
jeea ja(n)t sabh jin ke’ee aaTh pahar tis jaap ||
eikas setee ratiaa na hovee sog sa(n)taap ||3||
paarabraham prabh ek hai dhoojaa naahee koi ||
jeeau pi(n)dd sabh tis kaa jo tis bhaavai su hoi ||
gur poorai pooraa bhiaa jap naanak sachaa soi ||4||9||79||
sireeraag mahalaa panjavaa ||
jinaa satigur siau chit laiaa se poore paradhaan ||
jin kau aap dhiaal hoi tin upajai man giaan ||
jin kau masatak likhiaa tin paiaa har naam ||1||
man mere eko naam dhiaai ||
sarab sukhaa sukh uoopajeh dharageh paidhaa jai ||1|| rahaau ||
janam maran kaa bhau giaa bhaau bhagat gopaal ||
saadhoo sa(n)gat niramalaa aap kare pratipaal ||
janam maran kee mal kaTeeaai gur dharasan dhekh nihaal ||2||
thaan thana(n)tar rav rahiaa paarabraham prabh soi ||
sabhanaa dhaataa ek hai dhoojaa naahee koi ||
tis saranaiee chhuTeeaai keetaa loRe su hoi ||3||
jin man vasiaa paarabraham se poore paradhaan ||
tin kee sobhaa niramalee paragaT bhiee jahaan ||
jinee meraa prabh dhiaaiaa naanak tin kurabaan ||4||10||80||