ਸਿਰੀਰਾਗੁ ਮਹਲਾ ੫ ॥
ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥
ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥
ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥
ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥
ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥
ਸਿਰੀਰਾਗੁ ਮਹਲਾ ੫ ॥
ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥
ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥
ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥ ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥
ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥
ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥
ਸਿਰੀਰਾਗੁ ਮਹਲਾ ੫ ॥
ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥
ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥
sireeraag mahalaa panjavaa ||
mil satigur sabh dhukh giaa har sukh vasiaa man aai ||
a(n)tar jot pragaaseeaa ekas siau liv lai ||
mil saadhoo mukh uoojalaa poorab likhiaa pai ||
gun govi(n)dh nit gaavane niramal saachai nai ||1||
mere man gur sabadhee sukh hoi ||
gur poore kee chaakaree birathaa jai na koi ||1|| rahaau ||
man keeaa ichhaa(n) pooreeaa paiaa naam nidhaan ||
a(n)tarajaamee sadhaa sa(n)g karanaihaar pachhaan ||
gur parasaadhee mukh uoojalaa jap naam dhaan isanaan ||
kaam karodh lobh binasiaa tajiaa sabh abhimaan ||2||
paiaa laahaa laabh naam pooran hoe kaam ||
kar kirapaa prabh meliaa dheeaa apanaa naam ||
aavan jaanaa reh giaa aap hoaa miharavaan ||
sach mahal ghar paiaa gur kaa sabadh pachhaan ||3||
bhagat janaa kau raakhadhaa aapanee kirapaa dhaar ||
halat palat mukh uoojale saache ke gun saar ||
aaTh pahar gun saaradhe rate ra(n)g apaar ||
paarabraham sukh saagaro naanak sadh balihaar ||4||11||81||
sireeraag mahalaa panjavaa ||
pooraa satigur je milai paieeaai sabadh nidhaan ||
kar kirapaa prabh aapanee japeeaai a(n)mirat naam ||
janam maran dhukh kaaTeeaai laagai sahaj dhiaan ||1||
mere man prabh saranaiee pai ||
har bin dhoojaa ko nahee eko naam dhiaai ||1|| rahaau ||
keemat kahan na jaieeaai saagar gunee athaahu ||
vaddabhaagee mil sa(n)gatee sachaa sabadh visaahu ||
kar sevaa sukh saagarai sir saahaa paatisaahu ||2||
charan kamal kaa aasaraa dhoojaa naahee Thaau ||
mai dhar teree paarabraham terai taan rahaau ||
nimaaniaa prabh maan too(n) terai sa(n)g samaau ||3||
har japeeaai aaraadheeaai aaTh pahar govi(n)dh ||
jeea praan tan dhan rakhe kar kirapaa raakhee ji(n)dh ||
naanak sagale dhokh utaarian prabh paarabraham bakhasi(n)dh ||4||12||82||
sireeraag mahalaa panjavaa ||
preet lagee tis sach siau marai na aavai jai ||
naa vechhoRiaa vichhuRai sabh meh rahiaa samai ||
dheen dharadh dhukh bha(n)janaa sevak kai sat bhai ||
acharaj roop nira(n)jano gur melaiaa mai ||1||
bhaiee re meet karahu prabh soi ||