ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ४੮

ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥
ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥
ਸਿਰੀਰਾਗੁ ਮਹਲਾ ੫ ॥
ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥
ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥
ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥
ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥
ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥
ਸਿਰੀਰਾਗੁ ਮਹਲਾ ੫ ॥
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥
ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥
ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥
ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥
ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥
ਸਿਰੀਰਾਗੁ ਮਹਲਾ ੫ ॥
ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥
ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥
ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥

Ang 48

aaithai mileh vaddaieeaa dharageh paaveh thaau ||3||
kare karaae aap prabh sabh kichh tis hee haath ||
maar aape jeevaaladhaa a(n)tar baahar saath ||
naanak prabh saranaagatee sarab ghaTaa ke naath ||4||15||85||
sireeraag mahalaa panjavaa ||
saran pe prabh aapane gur hoaa kirapaal ||
satagur kai upadhesiaai binase sarab ja(n)jaal ||
a(n)dhar lagaa raam naam a(n)mirat nadhar nihaal ||1||
man mere satigur sevaa saar ||
kare dhiaa prabh aapanee ik nimakh na manahu visaar || rahaau ||
gun govi(n)dh nit gaave’eeh avagun kaTanahaar ||
bin har naam na sukh hoi kar ddiThe bisathaar ||
sahaje sifatee ratiaa bhavajal utare paar ||2||
teerath varat lakh sa(n)jamaa paieeaai saadhoo dhoor ||
look kamaavai kis te jaa vekhai sadhaa hadhoor ||
thaan thana(n)tar rav rahiaa prabh meraa bharapoor ||3||
sach paatisaahee amar sach sache sachaa thaan ||
sachee kudharat dhaareean sach sirajion jahaan ||
naanak japeeaai sach naam hau sadhaa sadhaa kurabaan ||4||16||86||
sireeraag mahalaa panjavaa ||
audham kar har jaapanaa vaddabhaagee dhan khaaT ||
sa(n)tasa(n)g har simaranaa mal janam janam kee kaaT ||1||
man mere raam naam jap jaap ||
man ichhe fal bhu(n)ch too sabh chookai sog sa(n)taap || rahaau ||
jis kaaran tan dhaariaa so prabh ddiThaa naal ||
jal thal maheeal pooriaa prabh aapanee nadhar nihaal ||2||
man tan niramal hoiaa laagee saach pareet ||
charan bhaje paarabraham ke sabh jap tap tin hee keet ||3||
ratan javehar maanikaa a(n)mrit har kaa naau ||
sookh sahaj aana(n)dh ras jan naanak har gun gaau ||4||17||87||
sireeraag mahalaa panjavaa ||
soiee saasat saun soi jit japeeaai har naau ||
charan kamal gur dhan dheeaa miliaa nithaave thaau ||
saachee poo(n)jee sach sa(n)jamo aaTh pahar gun gaau ||
kar kirapaa prabh bheTiaa maran na aavan jaau ||1||
mere man har bhaj sadhaa ik ra(n)g ||
ghaT ghaT a(n)tar rav rahiaa sadhaa sahaiee sa(n)g ||1|| rahaau ||
sukhaa kee mit kiaa ganee jaa simaree govi(n)dh ||
jin chaakhiaa se tirapataasiaa uh ras jaanai ji(n)dh ||