ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥
ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥
ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥
ਸਿਰੀਰਾਗੁ ਮਹਲਾ ੫ ॥
ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥
ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥
ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥
ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥
ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥
ਸਿਰੀਰਾਗੁ ਮਹਲਾ ੫ ॥
ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥
ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥
ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥
ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥
sa(n)taa sa(n)gat man vasai prabh preetam bakhasi(n)dh ||
jin seviaa prabh aapanaa soiee raaj nari(n)dh ||2||
aausar har jas gun raman jit koT majan isanaan ||
rasanaa ucharai gunavatee koi na pujai dhaan ||
dhirasaT dhaar man tan vasai dhiaal purakh miharavaan ||
jeeau pi(n)dd dhan tis dhaa hau sadhaa sadhaa kurabaan ||3||
miliaa kadhe na vichhuRai jo meliaa karataar ||
dhaasaa ke ba(n)dhan kaTiaa saachai sirajanahaar ||
bhoolaa maarag paion gun avagun na beechaar ||
naanak tis saranaagatee j sagal ghaTaa aadhaar ||4||18||88||
sireeraag mahalaa panjavaa ||
rasanaa sachaa simareeaai man tan niramal hoi ||
maat pitaa saak agale tis bin avar na koi ||
mihar kare je aapanee chasaa na visarai soi ||1||
man mere saachaa sev jichar saas ||
bin sache sabh kooR hai a(n)te hoi binaas ||1|| rahaau ||
saahib meraa niramalaa tis bin rahan na jai ||
merai man tan bhukh at agalee koiee aan milaavai mai ||
chaare ku(n)ddaa bhaaleeaa seh bin avar na jai ||2||
tis aagai aradhaas kar jo mele karataar ||
satigur dhaataa naam kaa pooraa jis bha(n)ddaar ||
sadhaa sadhaa saalaaheeaai a(n)t na paaraavaar ||3||
paravadhagaar saalaaheeaai jis dhe chalat anek ||
sadhaa sadhaa aaraadheeaai ehaa mat visekh ||
man tan miThaa tis lagai jis masatak naanak lekh ||4||19||89||
sireeraag mahalaa panjavaa ||
sa(n)t janahu mil bhaieeho sachaa naam samaal ||
tosaa ba(n)dhahu jeea kaa aaithai othai naal ||
gur poore te paieeaai apanee nadhar nihaal ||
karam paraapat tis hovai jis no hoi dhiaal ||1||
mere man gur jevadd avar na koi ||
dhoojaa thaau na ko sujhai gur mele sach soi ||1|| rahaau ||
sagal padhaarath tis mile jin gur ddiThaa jai ||
gur charanee jin man lagaa se vaddabhaagee mai ||
gur dhaataa samarath gur gur sabh meh rahiaa samai ||
gur paramesar paarabraham gur ddubadhaa le tarai ||2||
kit mukh gur saalaaheeaai karan kaaran samarath ||
se mathe nihachal rahe jin gur dhaariaa hath ||
gur a(n)mirat naam peeaaliaa janam maran kaa path ||
gur paramesar seviaa bhai bha(n)jan dhukh lath ||3||