ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥
ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥
ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥
ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥
ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥
ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥
ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥
ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥
ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥
ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥
ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥
ਮਹਲਾ ੧ ॥
ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥
bhaiee re saachee satigur sev ||
satigur tuThai paieeaai pooran alakh abhev ||1|| rahaau ||
satigur viTahu vaariaa jin dhitaa sach naau ||
anadhin sach salaahanaa sache ke gun gaau ||
sach khaanaa sach painanaa sache sachaa naau ||2||
saas giraas na visarai safal moorat gur aap ||
gur jevadd avar na dhisiee aaTh pahar tis jaap ||
nadhar kare taa paieeaai sach naam gunataas ||3||
gur paramesar ek hai sabh meh rahiaa samai ||
jin kau poorab likhiaa seiee naam dhiaai ||
naanak gur saranaagatee marai na aavai jai ||4||30||100||
ikOankaar satigur prasaadh ||
sireeraag mahalaa pehilaa ghar pehilaa asaTapadheeaa ||
aakh aakh man vaavanaa jiau jiau jaapai vai ||
jis no vai sunaieeaai so kevadd kit thai ||
aakhan vaale jetaRe sabh aakh rahe liv lai ||1||
baabaa alahu agam apaar ||
paakee naiee paak thai sachaa paravadhigaar ||1|| rahaau ||
teraa hukam na jaapee ketaRaa likh na jaanai koi ||
je sau sair mele’eeh til na pujaaveh roi ||
keemat kinai na paieeaa sabh sun sun aakheh soi ||2||
peer paikaamar saalak saadhak suhadhe aaur saheedh ||
sekh masaik kaajee mulaa dhar dharaves raseedh ||
barakat tin kau agalee paRadhe rahan dharoodh ||3||
puchh na saaje puchh na ddaahe puchh na dhevai lei ||
aapanee kudharat aape jaanai aape karan karei ||
sabhanaa vekhai nadhar kar jai bhaavai tai dhei ||4||
thaavaa naav na jaane’eeh naavaa kevadd naau ||
jithai vasai meraa paatisaahu so kevadd hai thaau ||
a(n)baR koi na sakiee hau kis no puchhan jaau ||5||
varanaa varan na bhaavanee je kisai vaddaa karei ||
vadde hath vaddiaaieeaa jai bhaavai tai dhei ||
hukam savaare aapanai chasaa na ddil karei ||6||
sabh ko aakhai bahut bahut lainai kai veechaar ||
kevadd dhaataa aakheeaai dhe kai rahiaa sumaar ||
naanak toT na aaviee tere jugeh jugeh bha(n)ddaar ||7||1||
mahalaa pehilaa ||
sabhe ka(n)t maheleeaa sagaleeaa kareh seegaar ||