ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ५५

ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥
ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥
ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥
ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥
ਸਿਰੀਰਾਗੁ ਮਹਲਾ ੧ ॥
ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥
ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥
ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥
ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥
ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥
ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥
ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥
ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥
ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥
ਸਿਰੀਰਾਗੁ ਮਹਲਾ ੧ ॥
ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥

Ang 55

har jeeau sabadh pachhaaneeaai saach rate gur vaak ||
tit tan mail na lagiee sach ghar jis otaak ||
nadhar kare sach paieeaai bin naavai kiaa saak ||5||
jinee sach pachhaaniaa se sukhe’ee jug chaar ||
haumai tirasanaa maar kai sach rakhiaa ur dhaar ||
jag meh laahaa ek naam paieeaai gur veechaar ||6||
saachau vakhar laadheeaai laabh sadhaa sach raas ||
saachee dharageh baisiee bhagat sachee aradhaas ||
pat siau lekhaa nibaRai raam naam paragaas ||7||
uoochaa uoochau aakheeaai kahau na dhekhiaa jai ||
jeh dhekhaa teh ek too(n) satigur dheeaa dhikhai ||
jot nira(n)tar jaaneeaai naanak sahaj subhai ||8||3||
sireeraag mahalaa pehilaa ||
machhulee jaal na jaaniaa sar khaaraa asagaahu ||
at siaanee sohanee kiau keeto vesaahu ||
keete kaaran paakaRee kaal na Talai siraahu ||1||
bhaiee re iau sir jaanahu kaal ||
jiau machhee tiau maanasaa pavai achi(n)taa jaal ||1|| rahaau ||
sabh jag baadho kaal ko bin gur kaal afaar ||
sach rate se ubare dhubidhaa chhodd vikaar ||
hau tin kai balihaaranai dhar sachai sachiaar ||2||
seechaane jiau pa(n)kheeaa jaalee badhik haath ||
gur raakhe se ubare hor faathe chogai saath ||
bin naavai chun suTe’eeh koi na sa(n)gee saath ||3||
sacho sachaa aakheeaai sache sachaa thaan ||
jinee sachaa ma(n)niaa tin man sach dhiaan ||
man mukh sooche jaane’eeh gurmukh jinaa giaan ||4||
satigur agai aradhaas kar saajan dhei milai ||
saajan miliaai sukh paiaa jamadhoot mue bikh khai ||
naavai a(n)dhar hau vasaa(n) naau vasai man aai ||5||
baajh guroo gubaar hai bin sabadhai boojh na pai ||
gurmatee paragaas hoi sach rahai liv lai ||
tithai kaal na sa(n)charai jotee jot samai ||6||
too(n)hai saajan too(n) sujaan too(n) aape melanahaar ||
gur sabadhee saalaaheeaai a(n)t na paaraavaar ||
tithai kaal na apaRai jithai gur kaa sabadh apaar ||7||
hukamee sabhe uoopajeh hukamee kaar kamaeh ||
hukamee kaalai vas hai hukamee saach samaeh ||
naanak jo tis bhaavai so theeaai inaa ja(n)taa vas kichh naeh ||8||4||
sireeraag mahalaa pehilaa ||
man jooThai tan jooTh hai jihavaa jooThee hoi ||