ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ५੭

ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥
ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥
ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥
ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥
ਸਿਰੀਰਾਗੁ ਮਹਲਾ ੧ ॥
ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥
ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥
ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥
ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥
ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥
ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥
ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥
ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥
ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥
ਸਿਰੀਰਾਗੁ ਮਹਲਾ ੧ ॥
ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥

Ang 57

tirabhavan so prabh jaaneeaai saacho saachai nai ||5||
saa dhan kharee suhaavanee jin pir jaataa sa(n)g ||
mahalee mahal bulaieeaai so pir raave ra(n)g ||
sach suhaagan saa bhalee pir mohee gun sa(n)g ||6||
bhoolee bhoolee thal chaRaa thal chaR ddoogar jaau ||
ban meh bhoolee je firaa bin gur boojh na paau ||
naavahu bhoolee je firaa fir fir aavau jaau ||7||
puchhahu jai padhaauooaa chale chaakar hoi ||
raajan jaaneh aapanaa dhar ghar Thaak na hoi ||
naanak eko rav rahiaa dhoojaa avar na koi ||8||6||
sireeraag mahalaa pehilaa ||
gur te niramal jaaneeaai niramal dheh sareer ||
niramal saacho man vasai so jaanai abh peer ||
sahajai te sukh agalo naa laagai jam teer ||1||
bhaiee re mail naahee niramal jal nai ||
niramal saachaa ek too hor mail bharee sabh jai ||1|| rahaau ||
har kaa ma(n)dhar sohanaa keeaa karanaihaar ||
rav sas dheep anoop jot tirabhavan jot apaar ||
haaT paTan gaR koThaRee sach saudhaa vaapaar ||2||
giaan a(n)jan bhai bha(n)janaa dhekh nira(n)jan bhai ||
gupat pragaT sabh jaaneeaai je man raakhai Thai ||
aaisaa satigur je milai taa sahaje le milai ||3||
kas kasavaTee laieeaai parakhe hit chit lai ||
khoTe Thaur na painee khare khajaanai pai ||
aas a(n)dhesaa dhoor kar iau mal jai samai ||4||
sukh kau maagai sabh ko dhukh na maagai koi ||
sukhai kau dhukh agalaa manmukh boojh na hoi ||
sukh dhukh sam kar jaane’eeh sabadh bhedh sukh hoi ||5||
bedh pukaare vaacheeaai baanee braham biaas ||
mun jan sevak saadhikaa naam rate gunataas ||
sach rate se jin ge hau sadh balihaarai jaas ||6||
chahu jug maile mal bhare jin mukh naam na hoi ||
bhagatee bhai vihooniaa muh kaalaa pat khoi ||
jinee naam visaariaa avagan muThee roi ||7||
khojat khojat paiaa ddar kar milai milai ||
aap pachhaanai ghar vasai haumai tirasanaa jai ||
naanak niramal uoojale jo raate har nai ||8||7||
sireeraag mahalaa pehilaa ||
sun man bhoole baavare gur kee charanee laag ||
har jap naam dhiaai too jam ddarapai dhukh bhaag ||
dhookh ghano dhohaaganee kiau thir rahai suhaag ||1||