ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥
ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥
ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥
ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥
ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥
ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥
ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥
ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥
ਸਿਰੀਰਾਗੁ ਮਹਲਾ ੧ ॥
ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥
ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥
ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥
ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥
ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥
ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥
bhaiee re avar naahee mai thaau ||
mai dhan naam nidhaan hai gur dheeaa bal jaau ||1|| rahaau ||
gurmat pat saabaas tis tis kai sa(n)g milaau ||
tis bin ghaRee na jeevuoo bin naavai mar jaau ||
mai a(n)dhule naam na veesarai Tek Tikee ghar jaau ||2||
guroo jinaa kaa a(n)dhulaa chele naahee Thaau ||
bin satigur naau na paieeaai bin naavai kiaa suaau ||
aai giaa pachhutaavanaa jiau su(n)n(j)ai ghar kaau ||3||
bin naavai dhukh dhehuree jiau kalar kee bheet ||
tab lag mahal na paieeaai jab lag saach na cheet ||
sabadh rapai ghar paieeaai nirabaanee padh neet ||4||
hau gur poochhau aapane gur puchh kaar kamaau ||
sabadh salaahee man vasai haumai dhukh jal jaau ||
sahaje hoi milaavaRaa saache saach milaau ||5||
sabadh rate se niramale taj kaam karodh aha(n)kaar ||
naam salaahan sadh sadhaa har raakheh ur dhaar ||
so kiau manahu visaareeaai sabh jeeaa kaa aadhaar ||6||
sabadh marai so mar rahai fir marai na dhoojee vaar ||
sabadhai hee te paieeaai har naame lagai piaar ||
bin sabadhai jag bhoolaa firai mar janamai vaaro vaar ||7||
sabh saalaahai aap kau vaddahu vadderee hoi ||
gur bin aap na cheeneeaai kahe sune kiaa hoi ||
naanak sabadh pachhaaneeaai haumai karai na koi ||8||8||
sireeraag mahalaa pehilaa ||
bin pir dhan seegaareeaai joban baadh khuaar ||
naa maane sukh sejaRee bin pir baadh seegaar ||
dhookh ghano dhohaaganee naa ghar sej bhataar ||1||
man re raam japahu sukh hoi ||
bin gur prem na paieeaai sabadh milai ra(n)g hoi ||1|| rahaau ||
gur sevaa sukh paieeaai har var sahaj seegaar ||
sach maane pir sejaRee gooRaa het piaar ||
gurmukh jaan sin(j)aaneeaai gur melee gun chaar ||2||
sach milahu var kaamanee pir mohee ra(n)g lai ||
man tan saach vigasiaa keemat kahan na jai ||
har var ghar sohaaganee niramal saachai nai ||3||
man meh manooaa je marai taa pir raavai naar ||
eikat taagai ral milai gal moteean kaa haar ||
sa(n)t sabhaa sukh uoopajai gurmukh naam adhaar ||4||
khin meh upajai khin khapai khin aavai khin jai ||
sabadh pachhaanai rav rahai naa tis kaal sa(n)tai ||