ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ५੯

ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥
ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥
ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥
ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥
ਸਿਰੀਰਾਗੁ ਮਹਲਾ ੧ ॥
ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥
ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥
ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥
ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥
ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥
ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥
ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥
ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥
ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥
ਸਿਰੀਰਾਗੁ ਮਹਲਾ ੧ ॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥

Ang 59

saahib atul na toleeaai kathan na paiaa jai ||5||
vaapaaree vanajaariaa aae vajahu likhai ||
kaar kamaaveh sach kee laahaa milai rajai ||
poo(n)jee saachee gur milai naa tis til na tamai ||6||
gurmukh tol tuolaisee sach taraajee tol ||
aasaa manasaa mohanee gur Thaakee sach bol ||
aap tulaae tolasee poore pooraa tol ||7||
kathanai kahan na chhuTeeaai naa paR pusatak bhaar ||
kaiaa soch na paieeaai bin har bhagat piaar ||
naanak naam na veesarai mele gur karataar ||8||9||
sireeraag mahalaa pehilaa ||
satigur pooraa je milai paieeaai ratan beechaar ||
man dheejai gur aapane paieeaai sarab piaar ||
mukat padhaarath paieeaai avagan meTanahaar ||1||
bhaiee re gur bin giaan na hoi ||
poochhahu brahame naaradhai bedh biaasai koi ||1|| rahaau ||
giaan dhiaan dhun jaaneeaai akath kahaavai soi ||
safalio birakh hareeaavalaa chhaav ghaneree hoi ||
laal javehar maanakee gur bha(n)ddaarai soi ||2||
gur bha(n)ddaarai paieeaai niramal naam piaar ||
saacho vakhar sa(n)cheeaai poorai karam apaar ||
sukhadhaataa dhukh meTano satigur asur sa(n)ghaar ||3||
bhavajal bikham ddaraavano naa ka(n)dhee naa paar ||
naa beRee naa tulahaRaa naa tis va(n)jh malaar ||
satigur bhai kaa bohithaa nadharee paar utaar ||4||
eik til piaaraa visarai dhukh laagai sukh jai ||
jihavaa jalau jalaavanee naam na japai rasai ||
ghaT binasai dhukh agalo jam pakaRai pachhutai ||5||
meree meree kar ge tan dhan kalat na saath ||
bin naavai dhan baadh hai bhoolo maarag aath ||
saachau saahib seveeaai gurmukh akatho kaath ||6||
aavai jai bhavaieeaai piaai kirat kamai ||
poorab likhiaa kiau meTeeaai likhiaa lekh rajai ||
bin har naam na chhuTeeaai gurmat milai milai ||7||
tis bin meraa ko nahee jis kaa jeeau paraan ||
haumai mamataa jal balau lobh jalau abhimaan ||
naanak sabadh veechaareeaai paieeaai gunee nidhaan ||8||10||
sireeraag mahalaa pehilaa ||
re man aaisee har siau preet kar jaisee jal kamaleh ||
laharee naal pachhaaReeaai bhee vigasai asaneh ||
jal meh jeea upai kai bin jal maran tineh ||1||