ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
aakheh gopee tai govi(n)dh ||
aakheh ieesar aakheh sidh ||
aakheh kete keete budh ||
aakheh dhaanav aakheh dhev ||
aakheh sur nar mun jan sev ||
kete aakheh aakhan paeh ||
kete keh keh uTh uTh jaeh ||
ete keete hor kareh ||
taa aakh na sakeh keiee kei ||
jevadd bhaavai tevadd hoi ||
naanak jaanai saachaa soi ||
je ko aakhai boluvigaaR ||
taa likheeaai sir gaavaaraa gaavaar ||26||
so dhar kehaa so ghar kehaa jit beh sarab samaale ||
vaaje naadh anek asa(n)khaa kete vaavanahaare ||
kete raag paree siau kaheean kete gaavanahaare ||
gaaveh tuhano paun paanee baisa(n)tar gaavai raajaa dharam dhuaare ||
gaaveh chit gupat likh jaaneh likh likh dharam veechaare ||
gaaveh ieesar baramaa dhevee sohan sadhaa savaare ||
gaaveh i(n)dh idhaasan baiThe dhevatiaa dhar naale ||
gaaveh sidh samaadhee a(n)dhar gaavan saadh vichaare ||
gaavan jatee satee sa(n)tokhee gaaveh veer karaare ||
gaavan pa(n)ddit paRan rakheesar jug jug vedhaa naale ||
gaaveh mohaneeaa man mohan suragaa machh piaale ||
gaavan ratan upaae tere aThasaTh teerath naale ||
gaaveh jodh mahaabal sooraa gaaveh khaanee chaare ||
gaaveh kha(n)dd ma(n)ddal varabha(n)ddaa kar kar rakhe dhaare ||
seiee tudhuno gaaveh jo tudh bhaavan rate tere bhagat rasaale ||
hor kete gaavan se mai chit na aavan naanak kiaa veechaare ||
soiee soiee sadhaa sach saahib saachaa saachee naiee ||
hai bhee hosee jai na jaasee rachanaa jin rachaiee ||
ra(n)gee ra(n)gee bhaatee kar kar jinasee maiaa jin upaiee ||
kar kar vekhai keetaa aapanaa jiv tis dhee vaddiaaiee ||
jo tis bhaavai soiee karasee hukam na karanaa jaiee ||
so paatisaahu saahaa paatisaahib naanak rahan rajaiee ||27||
mu(n)dhaa sa(n)tokh saram pat jholee dhiaan kee kareh bibhoot ||
khi(n)thaa kaal kuaaree kaiaa jugat dda(n)ddaa parateet ||
aaiee pa(n)thee sagal jamaatee man jeetai jag jeet ||
aadhes tisai aadhes ||
aadh aneel anaadh anaahat jug jug eko ves ||28||
bhugat giaan dhiaa bha(n)ddaaran ghaT ghaT vaajeh naadh ||
aap naath naathee sabh jaa kee ridh sidh avaraa saadh ||
sa(n)jog vijog dhui kaar chalaaveh lekhe aaveh bhaag ||