ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ६०

ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥
ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥
ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥
ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥
ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥
ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥
ਸਿਰੀਰਾਗੁ ਮਹਲਾ ੧ ॥
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥
ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥
ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥
ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥

Ang 60

man re kiau chhooTeh bin piaar ||
gurmukh a(n)tar rav rahiaa bakhase bhagat bha(n)ddaar ||1|| rahaau ||
re man aaisee har siau preet kar jaisee machhulee neer ||
jiau adhikau tiau sukh ghano man tan saa(n)t sareer ||
bin jal ghaRee na jeeviee prabh jaanai abh peer ||2||
re man aaisee har siau preet kar jaisee chaatirak meh ||
sar bhar thal hareeaavale ik boo(n)dh na paviee keh ||
karam milai so paieeaai kirat piaa sir dheh ||3||
re man aaisee har siau preet kar jaisee jal dhudh hoi ||
aavaTan aape khavai dhudh kau khapan na dhei ||
aape mel vichhu(n)niaa sach vaddiaaiee dhei ||4||
re man aaisee har siau preet kar jaisee chakavee soor ||
khin pal needh na soviee jaanai dhoor hajoor ||
manmukh sojhee naa pavai gurmukh sadhaa hajoor ||5||
manmukh ganat ganaavanee karataa kare su hoi ||
taa kee keemat naa pavai je lochai sabh koi ||
gurmat hoi ta paieeaai sach milai sukh hoi ||6||
sachaa neh na tuTiee je satigur bheTai soi ||
giaan padhaarath paieeaai tirabhavan sojhee hoi ||
niramal naam na veesarai je gun kaa gaahak hoi ||7||
khel ge se pa(n)khanoo(n) jo chugadhe sar tal ||
ghaRee k muhat k chalanaa khelan aj k kal ||
jis too(n) meleh so milai jai sachaa piR mal ||8||
bin gur preet na uoopajai haumai mail na jai ||
soha(n) aap pachhaaneeaai sabadh bhedh pateeaai ||
gurmukh aap pachhaaneeaai avar k kare karai ||9||
miliaa kaa kiaa meleeaai sabadh mile pateeaai ||
manmukh sojhee naa pavai veechhuR choTaa khai ||
naanak dhar ghar ek hai avar na dhoojee jai ||10||11||
sireeraag mahalaa pehilaa ||
manmukh bhulai bhulaieeaai bhoolee Thaur na kai ||
gur bin ko na dhikhaaviee a(n)dhee aavai jai ||
giaan padhaarath khoiaa Thagiaa muThaa jai ||1||
baabaa maiaa bharam bhulai ||
bharam bhulee ddohaaganee naa pir a(n)k samai ||1|| rahaau ||
bhoolee firai dhisa(n)taree bhoolee girahu taj jai ||
bhoolee ddoo(n)gar thal chaRai bharamai man ddolai ||
dhurahu vichhu(n)nee kiau milai garab muThee bilalai ||2||
vichhuRiaa gur melasee har ras naam piaar ||