ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥
ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥
ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥
ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥
ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥
ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥
ਸਿਰੀਰਾਗੁ ਮਹਲਾ ੧ ॥
ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥
ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥
ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥
ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥
ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥
ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥
ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥
ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥
saach sahaj sobhaa ghanee har gun naam adhaar ||
jiau bhaavai tiau rakh too(n) mai tujh bin kavan bhataar ||3||
akhar paR paR bhuleeaai bhekhee bahut abhimaan ||
teerath naataa kiaa kare man meh mail gumaan ||
gur bin kin samajhaieeaai man raajaa sulataan ||4||
prem padhaarath paieeaai gurmukh tat veechaar ||
saa dhan aap gavaiaa gur kai sabadh seegaar ||
ghar hee so pir paiaa gur kai het apaar ||5||
gur kee sevaa chaakaree man niramal sukh hoi ||
gur kaa sabadh man vasiaa haumai vichahu khoi ||
naam padhaarath paiaa laabh sadhaa man hoi ||6||
karam milai taa paieeaai aap na liaa jai ||
gur kee charanee lag rahu vichahu aap gavai ||
sache setee ratiaa sacho palai pai ||7||
bhulan a(n)dhar sabh ko abhul guroo karataar ||
gurmat man samajhaiaa laagaa tisai piaar ||
naanak saach na veesarai mele sabadh apaar ||8||12||
sireeraag mahalaa pehilaa ||
tirasanaa maiaa mohanee sut ba(n)dhap ghar naar ||
dhan joban jag Thagiaa lab lobh aha(n)kaar ||
moh Thagaulee hau muiee saa varatai sa(n)saar ||1||
mere preetamaa mai tujh bin avar na koi ||
mai tujh bin avar na bhaaviee too(n) bhaaveh sukh hoi ||1|| rahaau ||
naam saalaahee ra(n)g siau gur kai sabadh sa(n)tokh ||
jo dheesai so chalasee kooRaa moh na vekh ||
vaaT vaTaauoo aaiaa nit chaladhaa saath dhekh ||2||
aakhan aakheh ketaRe gur bin boojh na hoi ||
naam vaddaiee je milai sach rapai pat hoi ||
jo tudh bhaaveh se bhale khoTaa kharaa na koi ||3||
gur saranaiee chhuTeeaai manmukh khoTee raas ||
asaT dhaat paatisaeh kee ghaReeaai sabadh vigaas ||
aape parakhe paarakhoo pavai khajaanai raas ||4||
teree keemat naa pavai sabh ddiThee Thok vajai ||
kahanai haath na labhiee sach Tikai pat pai ||
gurmat too(n) saalaahanaa hor keemat kahan na jai ||5||
jit tan naam na bhaaviee tit tan haumai vaadh ||
gur bin giaan na paieeaai bikhiaa dhoojaa saadh ||
bin gun kaam na aaviee maiaa feekaa saadh ||6||
aasaa a(n)dhar ja(n)miaa aasaa ras kas khai ||
aasaa ba(n)dh chalaieeaai muhe muh choTaa khai ||
avagan badhaa maareeaai chhooTai gurmat nai ||7||