ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥
ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥
ਸਿਰੀਰਾਗੁ ਮਹਲਾ ੧ ਘਰੁ ੨ ॥
ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥
ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥
ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥
ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥
ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥
ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥
ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥
ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥
ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥ ਮਹਲੇ ਪਹਿਲੇ ਸਤਾਰਹ ਅਸਟਪਦੀਆ ॥
ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥
sabh jag kaajal koThaRee tan man dheh suaaeh ||
gur raakhe se niramale sabadh nivaaree bhaeh ||7||
naanak tareeaai sach naam sir saahaa paatisaahu ||
mai har naam na veesarai har naam ratan vesaahu ||
manmukh bhaujal pach mue gurmukh tare athaahu ||8||16||
sireeraag mahalaa pehilaa ghar doojaa ||
mukaam kar ghar baisanaa nit chalanai kee dhokh ||
mukaam taa par jaaneeaai jaa rahai nihachal lok ||1||
dhuneeaa kais mukaame ||
kar sidhak karanee kharach baadhahu laag rahu naame ||1|| rahaau ||
jogee ta aasan kar bahai mulaa bahai mukaam ||
pa(n)ddit vakhaaneh potheeaa sidh baheh dhev sathaan ||2||
sur sidh gan ga(n)dharab mun jan sekh peer salaar ||
dhar kooch koochaa kar ge avare bh chalanahaar ||3||
sulataan khaan malook umare ge kar kar kooch ||
ghaRee muhat k chalanaa dhil samajh too(n) bh pahooch ||4||
sabadhaeh maeh vakhaaneeaai viralaa ta boojhai koi ||
naanak vakhaanai benatee jal thal maheeal soi ||5||
alaahu alakh aga(n)m kaadhar karanahaar kareem ||
sabh dhunee aavan jaavanee mukaam ek raheem ||6||
mukaam tis no aakheeaai jis sis na hovee lekh ||
asamaan dharatee chalasee mukaam ohee ek ||7||
dhin rav chalai nis sas chalai taarikaa lakh paloi ||
mukaam ohee ek hai naanakaa sach bugoi ||8||17||
mahale pahile sataareh asaTapadheeaa ||
sireeraag mahalaa teejaa ghar pehilaa asaTapadheeaa
ikOankaar satigur prasaadh ||
gurmukh kirapaa kare bhagat keejai bin gur bhagat na hoi ||
aapai aap milaae boojhai taa niramal hovai koi ||
har jeeau sachaa sachee baanee sabadh milaavaa hoi ||1||
bhaiee re bhagatiheen kaahe jag aaiaa ||
poore gur kee sev na keenee birathaa janam gavaiaa ||1|| rahaau ||
aape har jagajeevan dhaataa aape bakhas milaae ||
jeea ja(n)t e kiaa vechaare kiaa ko aakh sunaae ||
gurmukh aape dhe vaddiaaiee aape sev karaae ||2||
dhekh kuTa(n)b moh lobhaanaa chaladhiaa naal na jaiee ||