ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੬५

ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥
ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥
ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥
ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥
ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥ ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥
ਸਿਰੀਰਾਗੁ ਮਹਲਾ ੩ ॥
ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥
ਮਨ ਰੇ ਗੁਰਮੁਖਿ ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥
ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥
ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥
ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥
ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥
ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥
ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥
ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥

Ang 65

satigur sev gun nidhaan paiaa tis kee keem na paiee ||
prabh sakhaa har jeeau meraa a(n)te hoi sakhaiee ||3||
peieeaRai jagajeevan dhaataa manmukh pat gavaiee ||
bin satigur ko mag na jaanai a(n)dhe Thaur na kaiee ||
har sukhadhaataa man nahee vasiaa a(n)t giaa pachhutaiee ||4||
peieeaRai jagajeevan dhaataa gurmat ma(n)n vasaiaa ||
anadhin bhagat kareh dhin raatee haumai moh chukaiaa ||
jis siau raataa taiso hovai sache sach samaiaa ||5||
aape nadhar kare bhaau laae gur sabadhee beechaar ||
satigur seviaai sahaj uoopajai haumai tirasanaa maar ||
har gunadhaataa sadh man vasai sach rakhiaa ur dhaar ||6||
prabh meraa sadhaa niramalaa man niramal paiaa jai ||
naam nidhaan har man vasai haumai dhukh sabh jai ||
satigur sabadh sunaiaa hau sadh balihaarai jaau ||7||
aapanai man chit kahai kahaae bin gur aap na jaiee ||
har jeeau bhagat vachhal sukhadhaataa kar kirapaa ma(n)n vasaiee ||
naanak sobhaa surat dhei prabh aape gurmukh dhe vaddiaaiee ||8||1||18||
sireeraag mahalaa teejaa ||
haumai karam kamaavadhe jamadda(n)dd lagai tin aai ||
j satigur sevan se ubare har setee liv lai ||1||
man re gurmukh naam dhiaai ||
dhur poorab karatai likhiaa tinaa gurmat naam samai ||1|| rahaau ||
vin satigur parateet na aaviee naam na laago bhaau ||
supanai sukh na paaviee dhukh meh savai samai ||2||
je har har keechai bahut locheeaai kirat na meTiaa jai ||
har kaa bhaanaa bhagatee ma(n)niaa se bhagat pe dhar thai ||3||
gur sabadh dhiRaavai ra(n)g siau bin kirapaa liaa na jai ||
je sau a(n)mrit neereeaai bhee bikh fal laagai dhai ||4||
se jan sache niramale jin satigur naal piaar ||
satigur kaa bhaanaa kamaavadhe bikh haumai taj vikaar ||5||
manahaTh kitai upai na chhooTeeaai simirat saasatr sodhahu jai ||
mil sa(n)gat saadhoo ubare gur kaa sabadh kamai ||6||
har kaa naam nidhaan hai jis a(n)t na paaraavaar ||
gurmukh seiee sohadhe jin kirapaa kare karataar ||7||
naanak dhaataa ek hai dhoojaa aaur na koi ||
gur parasaadhee paieeaai karam paraapat hoi ||8||2||19||