ਸਿਰੀਰਾਗੁ ਮਹਲਾ ੩ ॥
ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥
ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥
ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥
ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥
ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥
ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥
ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥
ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥
ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥
ਸਿਰੀਰਾਗੁ ਮਹਲਾ ੩ ॥
ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥
ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥
ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥
ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥
ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥
sireeraag mahalaa teejaa ||
pa(n)khee birakh suhaavaRaa sach chugai gur bhai ||
har ras peevai sahaj rahai uddai na aavai jai ||
nij ghar vaasaa paiaa har har naam samai ||1||
man re gur kee kaar kamai ||
gur kai bhaanai je chaleh taa anadhin raacheh har nai ||1|| rahaau ||
pa(n)khee birakh suhaavaRe uooddeh chahu dhis jaeh ||
jetaa uooddeh dhukh ghane nit dhaajheh tai bilalaeh ||
bin gur mahal na jaapiee naa a(n)mirat fal paeh ||2||
gurmukh braham hareeaavalaa saachai sahaj subhai ||
saakhaa teen nivaareeaa ek sabadh liv lai ||
a(n)mirat fal har ek hai aape dhei khavai ||3||
manmukh uoobhe suk ge naa fal ti(n)naa chhaau ||
ti(n)naa paas na baiseeaai onaa ghar na giraau ||
kaTe’eeh tai nit jaale’eeh onaa sabadh na naau ||4||
hukame karam kamaavane piaai kirat firaau ||
hukame dharasan dhekhanaa jeh bhejeh teh jaau ||
hukame har har man vasai hukame sach samaau ||5||
hukam na jaaneh bapuRe bhoole fireh gavaar ||
manahaTh karam kamaavadhe nit nit hoh khuaar ||
a(n)tar saa(n)t na aaviee naa sach lagai piaar ||6||
gurmukheeaa muh sohane gur kai het piaar ||
sachee bhagatee sach rate dhar sachai sachiaar ||
aae se paravaan hai sabh kul kaa kareh udhaar ||7||
sabh nadharee karam kamaavadhe nadharee baahar na koi ||
jaisee nadhar kar dhekhai sachaa taisaa hee ko hoi ||
naanak naam vaddaieeaa karam paraapat hoi ||8||3||20||
sireeraag mahalaa teejaa ||
gurmukh naam dhiaaieeaai manmukh boojh na pai ||
gurmukh sadhaa mukh uoojale har vasiaa man aai ||
sahaje hee sukh paieeaai sahaje rahai samai ||1||
bhaiee re dhaasan dhaasaa hoi ||
gur kee sevaa gur bhagat hai viralaa paae koi ||1|| rahaau ||
sadhaa suhaag suhaaganee je chaleh satigur bhai ||
sadhaa pir nihachal paieeaai naa oh marai na jai ||
sabadh milee naa veechhuRai pir kai a(n)k samai ||2||
har niramal at uoojalaa bin gur paiaa na jai ||
paaTh paRai naa boojhiee bhekhee bharam bhulai ||
gurmatee har sadhaa paiaa rasanaa har ras samai ||3||
maiaa moh chukaiaa gurmatee sahaj subhai ||