ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥
ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥
aadhes tisai aadhes ||
aadh aneel anaadh anaahat jug jug eko ves ||29||
ekaa maiee jugat viaaiee tin chele paravaan ||
eik sa(n)saaree ik bha(n)ddaaree ik laae dheebaan ||
jiv tis bhaavai tivai chalaavai jiv hovai furamaan ||
oh vekhai onaa nadhar na aavai bahutaa eh viddaan ||
aadhes tisai aadhes ||
aadh aneel anaadh anaahat jug jug eko ves ||30||
aasan loi loi bha(n)ddaar ||
jo kichh paiaa su ekaa vaar ||
kar kar vekhai sirajanahaar ||
naanak sache kee saachee kaar ||
aadhes tisai aadhes ||
aadh aneel anaadh anaahat jug jug eko ves ||31||
eik dhoo jeebhau lakh hoh lakh hoveh lakh vees ||
lakh lakh geRaa aakhe’eeh ek naam jagadhees ||
et raeh pat pavaReeaa chaReeaai hoi ikees ||
sun galaa aakaas kee keeTaa aaiee rees ||
naanak nadharee paieeaai kooRee kooRai Thees ||32||
aakhan jor chupai neh jor ||
jor na ma(n)gan dhen na jor ||
jor na jeevan maran neh jor ||
jor na raaj maal man sor ||
jor na suratee giaan veechaar ||
jor na jugatee chhuTai sa(n)saar ||
jis hath jor kar vekhai soi ||
naanak utam neech na koi ||33||
raatee rutee thitee vaar ||
pavan paanee aganee paataal ||
tis vich dharatee thaap rakhee dharam saal ||
tis vich jeea jugat ke ra(n)g ||
tin ke naam anek ana(n)t ||
karamee karamee hoi veechaar ||
sachaa aap sachaa dharabaar ||
tithai sohan pa(n)ch paravaan ||
nadharee karam pavai neesaan ||
kach pakaiee othai pai ||
naanak giaa jaapai jai ||34||
dharam kha(n)dd kaa eho dharam ||
giaan kha(n)dd kaa aakhahu karam ||
kete pavan paanee vaisa(n)tar kete kaan mahes ||
kete barame ghaaRat ghaRe’eh roop ra(n)g ke ves ||
keteeaa karam bhoomee mer kete kete dhoo upadhes ||
kete i(n)dh cha(n)dh soor kete kete ma(n)ddal dhes ||
kete sidh budh naath kete kete dhevee ves ||
kete dhev dhaanav mun kete kete ratan samu(n)dh ||
keteeaa khaanee keteeaa baanee kete paat nari(n)dh ||
keteeaa suratee sevak kete naanak a(n)t na a(n)t ||35||
giaan kha(n)dd meh giaan paracha(n)dd ||
tithai naadh binodh kodd ana(n)dh ||