ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥
ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮॥
ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥
ਸਿਰੀਰਾਗੁ ਮਹਲਾ ੫ ਘਰੁ ੫ ॥
ਜਾਨਉ ਨਹੀ ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥੧॥ ਰਹਾਉ ॥
ਧਿਆਨੀ ਧਿਆਨੁ ਲਾਵਹਿ ॥ ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨ ਹੀ ਜਾਤਾ ॥੧॥
ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ ॥ ਤਪਸੀ ਤਪਹਿ ਰਾਤਾ ॥੨॥
ਮੋਨੀ ਮੋਨਿਧਾਰੀ ॥ ਸਨਿਆਸੀ ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥੩॥
ਭਗਤਿ ਨਵੈ ਪਰਕਾਰਾ ॥ ਪੰਡਿਤੁ ਵੇਦੁ ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ ॥੪॥
ਇਕ ਸਬਦੀ ਬਹੁ ਰੂਪਿ ਅਵਧੂਤਾ ॥ ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ ਨਾਤਾ ॥੫॥
ਨਿਰਹਾਰ ਵਰਤੀ ਆਪਰਸਾ ॥ ਇਕਿ ਲੂਕਿ ਨ ਦੇਵਹਿ ਦਰਸਾ ॥ ਇਕਿ ਮਨ ਹੀ ਗਿਆਤਾ ॥੬॥
ਘਾਟਿ ਨ ਕਿਨ ਹੀ ਕਹਾਇਆ ॥ ਸਭ ਕਹਤੇ ਹੈ ਪਾਇਆ ॥ ਜਿਸੁ ਮੇਲੇ ਸੋ ਭਗਤਾ ॥੭॥
ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੩ ॥
ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥
chit na aaio paarabraham taa khaR rasaatal dheet ||7||
kaiaa rog na chhidhr kichh naa kichh kaaRaa sog ||
mrit na aavee chit tis ahinis bhogai bhog ||
sabh kichh keeton aapanaa jeei na sa(n)k dhariaa ||
chit na aaio paarabraham jamaka(n)kar vas pariaa ||8||
kirapaa kare jis paarabraham hovai saadhoo sa(n)g ||
jiau jiau oh vadhaieeaai tiau tiau har siau ra(n)g ||
dhuhaa siriaa kaa khasam aap avar na dhoojaa thaau ||
satigur tuThai paiaa naanak sachaa naau ||9||1||26||
sireeraag mahalaa panjavaa ghar panjavaa ||
jaanau nahee bhaavai kavan baataa ||
man khoj maarag ||1|| rahaau ||
dhiaanee dhiaan laaveh ||
giaanee giaan kamaaveh ||
prabh kin hee jaataa ||1||
bhagautee rahat jugataa ||
jogee kahat mukataa ||
tapasee tapeh raataa ||2||
monee monidhaaree ||
saniaasee brahamachaaree ||
audhaasee udhaas raataa ||3||
bhagat navai parakaaraa ||
pa(n)ddit vedh pukaaraa ||
girasatee girasat dharamaataa ||4||
eik sabadhee bahu roop avadhootaa ||
kaapaRee kaute jaagootaa ||
eik teerath naataa ||5||
nirahaar varatee aaparasaa ||
eik look na dheveh dharasaa ||
eik man hee giaataa ||6||
ghaaT na kin hee kahaiaa ||
sabh kahate hai paiaa ||
jis mele so bhagataa ||7||
sagal ukat upaavaa || tiaagee saran paavaa ||
naanak gur charan paraataa ||8||2||27||
ikOankaar satigur prasaadh ||
sireeraag mahalaa pehilaa ghar teejaa ||
jogee a(n)dhar jogeeaa ||
too(n) bhogee a(n)dhar bhogeeaa ||
teraa a(n)t na paiaa surag machh piaal jeeau ||1||
hau vaaree hau vaaranai kurabaan tere naav no ||1|| rahaau ||
tudh sa(n)saar upaiaa ||
sire sir dha(n)dhe laiaa ||
vekheh keetaa aapanaa kar kudharat paasaa ddaal jeeau ||2||
paragaT paahaarai jaapadhaa ||
sabh naavai no parataapadhaa ||
satigur baajh na paio sabh mohee maiaa jaal jeeau ||3||
satigur kau bal jaieeaai ||
jit miliaai param gat paieeaai ||