ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੭੨

ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥
ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥
ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥
ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥
ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥
ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥
ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥
ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥
ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥
ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥
ਤੂੰ ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥
ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥
ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥
ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥
ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥

Ang 72

sur nar mun jan lochadhe so satigur dheeaa bujhai jeeau ||4||
satasa(n)gat kaisee jaaneeaai ||
jithai eko naam vakhaaneeaai ||
eko naam hukam hai naanak satigur dheeaa bujhai jeeau ||5||
eih jagat bharam bhulaiaa ||
aapahu tudh khuaaiaa ||
parataap lagaa dhohaaganee bhaag jinaa ke naeh jeeau ||6||
dhohaaganee kiaa neesaaneeaa ||
khasamahu ghutheeaa fireh nimaaneeaa ||
maile ves tinaa kaamanee dhukhee rain vihai jeeau ||7||
sohaaganee kiaa karam kamaiaa ||
poorab likhiaa fal paiaa ||
nadhar kare kai aapanee aape le milai jeeau ||8||
hukam jinaa no manaiaa ||
tin a(n)tar sabadh vasaiaa ||
saheeaa se sohaaganee jin seh naal piaar jeeau ||9||
jinaa bhaane kaa ras aaiaa ||
tin vichahu bharam chukaiaa ||
naanak satigur aaisaa jaaneeaai jo sabhasai le milai jeeau ||10||
satigur miliaai fal paiaa ||
jin vichahu ahakaran chukaiaa ||
dhuramat kaa dhukh kaTiaa bhaag baiThaa masatak aai jeeau ||11||
a(n)mrit teree baaneeaa ||
teriaa bhagataa ridhai samaaneeaa ||
sukh sevaa a(n)dhar rakhiaai aapanee nadhar kareh nisataar jeeau ||12||
satigur miliaa jaaneeaai ||
jit miliaai naam vakhaaneeaai ||
satigur baajh na paio sabh thakee karam kamai jeeau ||13||
hau satigur viTahu ghumaiaa ||
jin bhram bhulaa maarag paiaa ||
nadhar kare je aapanee aape le ralai jeeau ||14||
too(n) sabhanaa maeh samaiaa ||
tin karatai aap lukaiaa ||
naanak gurmukh paragaT hoiaa jaa kau jot dharee karataar jeeau ||15||
aape khasam nivaajiaa ||
jeeau pi(n)dd dhe saajiaa ||
aapane sevak kee paij rakheeaa dhui kar masatak dhaar jeeau ||16||
sabh sa(n)jam rahe siaanapaa ||
meraa prabh sabh kichh jaanadhaa ||
pragaT prataap varataio sabh lok karai jaikaar jeeau ||17||
mere gun avagan na beechaariaa ||
prabh apanaa biradh samaariaa ||
ka(n)Th lai kai rakhion lagai na tatee vaau jeeau ||18||
mai man tan prabhoo dhiaaiaa ||
jeei ichhiaRaa fal paiaa ||
saeh paatisaeh sir khasam too(n) jap naanak jeevai naau jeeau ||19||