ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੭੪

ਸੁਣਿ ਗਲਾ ਗੁਰ ਪਹਿ ਆਇਆ ॥ ਨਾਮੁ ਦਾਨੁ ਇਸਨਾਨੁ ਦਿੜਾਇਆ ॥ ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥
ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥ ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥
ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥
ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥
ਤੇਰਿਆ ਭਗਤਾ ਭੁਖ ਸਦ ਤੇਰੀਆ ॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥
ਤੁਧੁ ਜੇਵਡੁ ਅਵਰੁ ਨ ਭਾਲਿਆ ॥ ਤੂੰ ਦੀਪ ਲੋਅ ਪਇਆਲਿਆ ॥ ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥
ਹਉ ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ ਉਚ ਦੁਮਾਲੜਾ ॥ ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥
ਵਾਤ ਵਜਨਿ ਟੰਮਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥
ਸਭ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥
ਤੂੰ ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥
ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥

Ang 74

sun galaa gur peh aaiaa ||
naam dhaan isanaan dhiRaiaa ||
sabh mukat hoaa saisaaraRaa naanak sachee beRee chaaR jeeau ||11||
sabh sirasaT seve dhin raat jeeau ||
dhe ka(n)n sunahu aradhaas jeeau ||
Thok vajai sabh ddiTheeaa tus aape lian chhaddai jeeau ||12||
hun hukam hoaa miharavaan dhaa ||
pai koi na kisai ran(j)aanadhaa ||
sabh sukhaalee vuTheeaa ih hoaa halemee raaj jeeau ||13||
jhi(n)m jhi(n)m a(n)mrit varasadhaa ||
bolaiaa bolee khasam dhaa ||
bahu maan keeaa tudh upare too(n) aape paieh thai jeeau ||14||
teriaa bhagataa bhukh sadh tereeaa ||
har lochaa pooran mereeaa ||
dheh dharas sukhadhaatiaa mai gal vich laih milai jeeau ||15||
tudh jevadd avar na bhaaliaa ||
too(n) dheep loa piaaliaa ||
too(n) thaan thana(n)tar rav rahiaa naanak bhagataa sach adhaar jeeau ||16||
hau gosaiee dhaa pahilavaanaRaa ||
mai gur mil uch dhumaalaRaa ||
sabh hoiee chhi(n)jh ikaTheeaa dhay baiThaa vekhai aap jeeau ||17||
vaat vajan Ta(n)mak bhereeaa ||
mal lathe laidhe fereeaa ||
nihate pa(n)j juaan mai gur thaapee dhitee ka(n)dd jeeau ||18||
sabh ikaThe hoi aaiaa ||
ghar jaasan vaaT vaTaiaa ||
gurmukh laahaa lai ge manmukh chale mool gavai jeeau ||19||
too(n) varanaa chihanaa baaharaa ||
har dhiseh haajar jaaharaa ||
sun sun tujhai dhiaaidhe tere bhagat rate gunataas jeeau ||20||
mai jug jug dhayai sevaRee ||
gur kaTee mihaddee jevaRee ||
hau baahuR chhi(n)jh na nachuoo naanak aausar ladhaa bhaal jeeau ||21||2||29||
ikOankaar satigur prasaadh ||
sireeraag mahalaa pehilaa pahare ghar pehilaa ||
pahilai paharai rain kai vanajaariaa mitraa hukam piaa garabhaas ||
auradh tap a(n)tar kare vanajaariaa mitraa khasam setee aradhaas ||
khasam setee aradhaas vakhaanai uradh dhiaan liv laagaa ||
naa marajaadh aaiaa kal bheetar baahuR jaasee naagaa ||
jaisee kalam vuRee hai masatak taisee jeeaRe paas ||
kahu naanak praanee pahilai paharai hukam piaa garabhaas ||1||