ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੭੭

ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥ ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥
ਸਿਰੀਰਾਗੁ ਮਹਲਾ ੫ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥ ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥ ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥ ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥ ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥ ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥ ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥ ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥

Ang 77

eih dhan sa(n)pai maiaa jhooThee a(n)t chhodd chaliaa pachhutaiee ||
jis no kirapaa kare gur mele so har har naam samaal ||
kahu naanak teejai paharai praanee se jai mile har naal ||3||
chauthai paharai rain kai vanajaariaa mitraa har chalan velaa aadhee ||
kar sevahu pooraa satiguroo vanajaariaa mitraa sabh chalee rain vihaadhee ||
har sevahu khin khin ddil mool na karih jit asathir jug jug hovahu ||
har setee sadh maanahu raleeaa janam maran dhukh khovahu ||
gur satigur suaamee bhedh na jaanahu jit mil har bhagat sukhaa(n)dhee ||
kahu naanak praanee chauthai paharai safalio rain bhagataa dhee ||4||1||3||
sireeraag mahalaa panjavaa ||
pahilai paharai rain kai vanajaariaa mitraa dhar paitaa udharai maeh ||
dhasee maasee maanas keeaa vanajaariaa mitraa kar muhalat karam kamaeh ||
muhalat kar dheenee karam kamaane jaisaa likhat dhur paiaa ||
maat pitaa bhaiee sut banitaa tin bheetar prabhoo sa(n)joiaa ||
karam sukaram karaae aape is ja(n)tai vas kichh naeh ||
kahu naanak praanee pahilai paharai dhar paitaa udharai maeh ||1||
dhoojai paharai rain kai vanajaariaa mitraa bhar juaanee laharee dhei ||
buraa bhalaa na pachhaaniee vanajaariaa mitraa man mataa aha(n)mei ||
buraa bhalaa na pachhaanai praanee aagai pa(n)th karaaraa ||
pooraa satigur kabahoo(n) na seviaa sir Thaadde jam ja(n)dhaaraa ||
dharam rai jab pakaras bavare tab kiaa jabaab karei ||
kahu naanak dhoojai paharai praanee bhar joban laharee dhei ||2||
teejai paharai rain kai vanajaariaa mitraa bikh sa(n)chai a(n)dh agiaan ||
putr kalatr moh lapaTiaa vanajaariaa mitraa a(n)tar lahar lobhaan ||
a(n)tar lahar lobhaan paraanee so prabh chit na aavai ||
saadhasa(n)gat siau sa(n)g na keeaa bahu jonee dhukh paavai ||
sirajanahaar visaariaa suaamee ik nimakh na lago dhiaan ||
kahu naanak praanee teejai paharai bikh sa(n)che a(n)dh agiaan ||3||
chauthai paharai rain kai vanajaariaa mitraa dhin neRai aaiaa soi ||
gurmukh naam samaal too(n) vanajaariaa mitraa teraa dharageh belee hoi ||
gurmukh naam samaal paraanee a(n)te hoi sakhaiee ||