ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੭੯

ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥
ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥
ਸਿਰੀਰਾਗੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥ ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥
ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥ ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥
ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥

Ang 79

har kapaRo har sobhaa dhevahu jit savarai meraa kaajo ||
har har bhagatee kaaj suhelaa gur satigur dhaan dhivaiaa ||
kha(n)dd varabha(n)dd har sobhaa hoiee ih dhaan na ralai ralaiaa ||
hor manmukh dhaaj j rakh dhikhaaleh su kooR aha(n)kaar kach paajo ||
har prabh mere baabulaa har dhevahu dhaan mai dhaajo ||4||
har raam raam mere baabolaa pir mil dhan vel vadha(n)dhee ||
har jugeh jugo jug jugeh jugo sadh peeRee guroo chala(n)dhee ||
jug jug peeRee chalai satigur kee jinee gurmukh naam dhiaaiaa ||
har purakh na kab hee binasai jaavai nit dhevai chaRai savaiaa ||
naanak sa(n)t sa(n)t har eko jap har har naam soha(n)dhee ||
har raam raam mere baabulaa pir mil dhan vel vadha(n)dhee ||5||1||
sireeraag mahalaa panjavaa chha(n)t
ikOankaar satigur prasaadh ||
man piaariaa jeeau mitraa gobi(n)dh naam samaale ||
man piaariaa jee mitraa har nibahai terai naale ||
sa(n)g sahaiee har naam dhiaaiee birathaa koi na jaae ||
man chi(n)dhe seiee fal paaveh charan kamal chit laae ||
jal thal poor rahiaa banavaaree ghaT ghaT nadhar nihaale ||
naanak sikh dhei man preetam saadhasa(n)g bhram jaale ||1||
man piaariaa jee mitraa har bin jhooTh pasaare ||
man piaariaa jeeau mitraa bikh saagar sa(n)saare ||
charan kamal kar bohith karate sahasaa dhookh na biaapai ||
gur pooraa bheTai vaddabhaagee aaTh pahar prabh jaapai ||
aadh jugaadhee sevak suaamee bhagataa naam adhaare ||
naanak sikh dhei man preetam bin har jhooTh pasaare ||2||
man piaariaa jeeau mitraa har ladhe khep savalee ||
man piaariaa jeeau mitraa har dhar nihachal malee ||
har dhar seve alakh abheve nihachal aasan paiaa ||
teh janam na maran na aavan jaanaa sa(n)saa dhookh miTaiaa ||
chitr gupat kaa kaagadh faariaa jamadhootaa kachhoo na chalee ||
naanak sikh dhei man preetam har ladhe khep savalee ||3||
man piaariaa jeeau mitraa kar sa(n)taa sa(n)g nivaaso ||
man piaariaa jeeau mitraa har naam japat paragaaso ||
simar suaamee sukheh gaamee ichh sagalee pu(n)neeaa ||