ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥
ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥
ਸਲੋਕੁ ॥
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
saram kha(n)dd kee baanee roop ||
tithai ghaaRat ghaReeaai bahut anoop ||
taa keeaa galaa katheeaa naa jaeh ||
je ko kahai pichhai pachhutai ||
tithai ghaReeaai surat mat man budh ||
tithai ghaReeaai suraa sidhaa kee sudh ||36||
karam kha(n)dd kee baanee jor ||
tithai hor na koiee hor ||
tithai jodh mahaabal soor ||
tin meh raam rahiaa bharapoor ||
tithai seeto seetaa mahimaa maeh ||
taa ke roop na kathane jaeh ||
naa oh mareh na Thaage jaeh ||
jin kai raam vasai man maeh ||
tithai bhagat vaseh ke loa ||
kareh ana(n)dh sachaa man soi ||
sach kha(n)dd vasai nira(n)kaar ||
kar kar vekhai nadhar nihaal ||
tithai kha(n)dd ma(n)ddal varabha(n)dd ||
je ko kathai ta a(n)t na a(n)t ||
tithai loa loa aakaar ||
jiv jiv hukam tivai tiv kaar ||
vekhai vigasai kar veechaar ||
naanak kathanaa karaRaa saar ||37||
jat paahaaraa dheeraj suniaar ||
aharan mat vedh hatheeaar ||
bhau khalaa agan tap taau ||
bhaa(n)ddaa bhaau a(n)mrit tit ddaal ||
ghaReeaai sabadh sachee Takasaal ||
jin kau nadhar karam tin kaar ||
naanak nadharee nadhar nihaal ||38||
salok ||
pavan guroo paanee pitaa maataa dharat mahat ||
dhivas raat dhui dhaiee dhaiaa khelai sagal jagat ||
cha(n)giaaieeaa buriaaieeaa vaachai dharam hadhoor ||
karamee aapo aapanee ke neRai ke dhoor ||
jinee naam dhiaaiaa ge masakat ghaal ||
naanak te mukh ujale ketee chhuTee naal ||1||
so dhar raag aasaa mahalaa pehilaa
ikOankaar satigur prasaadh ||
so dhar teraa kehaa so ghar kehaa jit beh sarab samaale ||
vaaje tere naadh anek asa(n)khaa kete tere vaavanahaare ||
kete tere raag paree siau kahe’eeh kete tere gaavanahaare ||
gaavan tudhano pavan paanee baisa(n)tar gaavai raajaa dharam dhuaare ||
gaavan tudhano chit gupat likh jaanan likh likh dharam beechaare ||
gaavan tudhano ieesar brahamaa dhevee sohan tere sadhaa savaare ||
gaavan tudhano i(n)dhr i(n)dhraasan baiThe dhevatiaa dhar naale ||
gaavan tudhano sidh samaadhee a(n)dhar gaavan tudhano saadh beechaare ||