ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੮੦

ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥
ਸਿਰੀਰਾਗ ਕੇ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਡਖਣਾ ॥
ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥ ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥
ਛੰਤੁ ॥
ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥
ਡਖਣਾ ॥
ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁਲ੍ਹ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥
ਛੰਤੁ ॥
ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥
ਡਖਣਾ ॥
ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥
ਛੰਤੁ ॥
ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥

Ang 80

purabe kamaae sreera(n)g paae har mile chiree vichhu(n)niaa ||
a(n)tar baahar sarabat raviaa man upajiaa bisuaaso ||
naanak sikh dhei man preetam kar sa(n)taa sa(n)g nivaaso ||4||
man piaariaa jeeau mitraa har prem bhagat man leenaa ||
man piaariaa jeeau mitraa har jal mil jeeve meenaa ||
har pee aaghaane a(n)mirat baane srab sukhaa man vuThe ||
sreedhar paae ma(n)gal gaae ichh pu(n)nee satigur tuThe ||
laR leene laae nau nidh paae naau sarabas Thaakur dheenaa ||
naanak sikh sa(n)t samajhaiee har prem bhagat man leenaa ||5||1||2||
sireeraag ke chha(n)t mahalaa panjavaa
ikOankaar satigur prasaadh ||
ddakhanaa ||
haTh majhaahoo maa piree pase kiau dheedhaar ||
sa(n)t saranaiee labhane naanak praan adhaar ||1||
chha(n)t ||
charan kamal siau preet reet sa(n)tan man aave jeeau ||
dhuteeaa bhaau bipareet aneet dhaasaa neh bhaave jeeau ||
dhaasaa neh bhaave bin dharasaave ik khin dheeraj kiau karai ||
naam bihoonaa tan man heenaa jal bin machhulee jiau marai ||
mil mere piaare praan adhaare gun saadhasa(n)g mil gaave ||
naanak ke suaamee dhaar anugrahu man tan a(n)k samaave ||1||
ddakhanaa ||
soha(n)dhaRo habh Thai koi na dhisai ddoojaRo ||
khul(h)Re kapaaT naanak satigur bheTate ||1||
chha(n)t ||
tere bachan anoop apaar sa(n)tan aadhaar baanee beechaareeaai jeeau ||
simarat saas giraas pooran bisuaas kiau manahu bisaareeaai jeeau ||
kiau manahu besaareeaai nimakh nahee Taareeaai gunava(n)t praan hamaare ||
man baa(n)chhat fal dhet hai suaamee jeea kee birathaa saare ||
anaath ke naathe srab kai saathe jap jooaai janam na haareeaai ||
naanak kee bena(n)tee prabh peh kirapaa kar bhavajal taareeaai ||2||
ddakhanaa ||
dhooRee majan saadh khe saiee the’ee kirapaal ||
ladhe habhe thokaRe naanak har dhan maal ||1||
chha(n)t ||
su(n)dhar suaamee dhaam bhagateh bisraam aasaa lag jeevate jeeau ||
man tane galataan simarat prabh naam har a(n)mrit peevate jeeau ||