ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੮੧

ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥
ਡਖਣਾ ॥
ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥
ਛੰਤੁ ॥
ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖੵਣ ਕਰਿ ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥
ਡਖਣਾ ॥
ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥
ਛੰਤੁ ॥
ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀਂ ਕੁਲੁ ਤਾਰਿਆ ਜੀਉ ॥ ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥
ਸਿਰੀਰਾਗੁ ਮਹਲਾ ੪ ਵਣਜਾਰਾ
ੴ ਸਤਿਨਾਮੁ ਗੁਰਪ੍ਰਸਾਦਿ ॥
ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥
ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥

Ang 81

a(n)mrit har peevate sadhaa thir theevate bikhai ban feekaa jaaniaa ||
bhe kirapaal gopaal prabh mere saadhasa(n)gat nidh maaniaa ||
sarabaso sookh aana(n)dh ghan piaare har ratan man a(n)tar seevate ||
eik til nahee visarai praan aadhaaraa jap jap naanak jeevate ||3||
ddakhanaa ||
jo tau keene aapane tinaa koo(n) milioh ||
aape hee aap mohioh jas naanak aap sunioh ||1||
chha(n)t ||
prem Thagauree pai reejhai gobi(n)dh man mohiaa jeeau ||
sa(n)tan kai parasaadh agaadh ka(n)The lag sohiaa jeeau ||
har ka(n)Th lag sohiaa dhokh sabh johiaa bhagat lakhayen kar vas bhe ||
man sarab sukh vuThe govidh tuThe janam maranaa sabh miT ge ||
sakhee ma(n)galo gaiaa ichh pujaiaa bahuR na maiaa hohiaa ||
kar geh leene naanak prabh piaare sa(n)saar saagar nahee pohiaa ||4||
ddakhanaa ||
saiee naam amol keem na koiee jaanadho ||
jinaa bhaag mathaeh se naanak har ra(n)g maanadho ||1||
chha(n)t ||
kahate pavitr sunate sabh dha(n)n likhata(n)ee kul taariaa jeeau ||
jin kau saadhoo sa(n)g naam har ra(n)g tinee braham beechaariaa jeeau ||
braham beechaariaa janam savaariaa pooran kirapaa prabh karee ||
kar geh leene har jaso dheene jon naa dhaavai neh maree ||
satigur dhiaal kirapaal bheTat hare kaam karodh lobh maariaa ||
kathan na jai akath suaamee sadhakai jai naanak vaariaa ||5||1||3||
sireeraag mahalaa chauthhaa vanajaaraa
ikOankaar sat naam gur prasaadh ||
har har utam naam hai jin siriaa sabh koi jeeau ||
har jeea sabhe pratipaaladhaa ghaT ghaT ramieeaa soi ||
so har sadhaa dhiaaieeaai tis bin avar na koi ||
jo moh maiaa chit laidhe se chhodd chale dhukh roi ||
jan naanak naam dhiaaiaa har a(n)t sakhaiee hoi ||1||
mai har bin avar na koi ||
har gur saranaiee paieeaai vanajaariaa mitraa vaddabhaag paraapat hoi ||1|| rahaau ||