ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੮੨

ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥
ਮਨਿ ਹਰਿ ਹਰਿ ਲਗਾ ਚਾਉ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥
ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥
ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ ॥੧॥ ਰਹਾਉ ॥
ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥
ਮਨਿ ਹਰਿ ਹਰਿ ਜਪਨੁ ਕਰੇ ॥ ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥
ਘਟਿ ਘਟਿ ਰਮਈਆ ਮਨਿ ਵਸੈ ਕਿਉ ਪਾਈਐ ਕਿਤੁ ਭਤਿ ॥ ਗੁਰੁ ਪੂਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥ ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥ ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥ ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ ॥੫॥
ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥ ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ ਉਤਪਤਿ ॥੧॥ ਰਹਾਉ ॥
ਜਿਨ ਕਉ ਪੂਰਬਿ ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥ ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥ ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥ ਗੁਰਮੁਖਾ ਦਰਿ ਮੁਖ ਉਜਲੇ ਸੇ ਆਇ ਮਿਲੇ ਹਰਿ ਪਾਸਿ ॥ ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥੬॥
ਹਰਿ ਧਿਆਵਹੁ ਸਾਸਿ ਗਿਰਾਸਿ ॥ ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥

Ang 82

sa(n)t janaa vin bhaieeaa har kinai na paiaa naau ||
vich haumai karam kamaavadhe jiau vesuaa put ninaau ||
pitaa jaat taa hoieeaai gur tuThaa kare pasaau ||
vaddabhaagee gur paiaa har ahinis lagaa bhaau ||
jan naanak braham pachhaaniaa har keerat karam kamaau ||2||
man har har lagaa chaau ||
gur poorai naam dhiraRaiaa har miliaa har prabh naau ||1|| rahaau ||
jab lag joban saas hai tab lag naam dhiaai ||
chaladhiaa naal har chalasee har a(n)te le chhaddai ||
hau balihaaree tin kau jin har man vuThaa aai ||
jinee har har naam na chetio se a(n)t ge pachhutai ||
dhur masatak har prabh likhiaa jan naanak naam dhiaai ||3||
man har har preet lagai ||
vaddabhaagee gur paiaa gur sabadhee paar laghai ||1|| rahaau ||
har aape aap upaidhaa har aape dhevai lei ||
har aape bharam bhulaidhaa har aape hee mat dhei ||
gurmukhaa man paragaas hai se virale keiee kei ||
hau balihaaree tin kau jin har paiaa gurmate ||
jan naanak kamal paragaasiaa man har har vuThaRaa he ||4||
man har har japan kare ||
har gur saranaiee bhaj pau ji(n)dhoo sabh kilavikh dhukh parahare ||1|| rahaau ||
ghaT ghaT ramieeaa man vasai kiau paieeaai kit bhat ||
gur pooraa satigur bheTeeaai har aai vasai man chit ||
mai dhar naam adhaar hai har naamai te gat mat ||
mai har har naam visaahu hai har naame hee jat pat ||
jan naanak naam dhiaaiaa ra(n)g rataRaa har ra(n)g rat ||5||
har dhiaavahu har prabh sat ||
gur bachanee har prabh jaaniaa sabh har prabh te utapat ||1|| rahaau ||
jin kau poorab likhiaa se aai mile gur paas ||
sevak bhai vanajaariaa mitraa gur har har naam pragaas ||
dhan dhan vanaj vaapaareeaa jin vakhar ladhiaRaa har raas ||
gurmukhaa dhar mukh ujale se aai mile har paas ||
jan naanak gur tin paiaa jinaa aap tuThaa gunataas ||6||
har dhiaavahu saas giraas ||
man preet lagee tinaa gurmukhaa har naam jinaa raharaas ||1|| rahaau ||1||