ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੮੩

ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥
ਸਲੋਕ ਮਃ ੩ ॥
ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥
ਮਃ ੩ ॥
ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥
ਪਉੜੀ ॥
ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥ ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥ ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥
ਸਲੋਕ ਮਃ ੧ ॥
ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧॥
ਮਃ ੧ ॥
ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥
ਪਉੜੀ ॥
ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥ ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥ ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥ ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥ ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥
ਸਲੋਕ ਮਃ ੧ ॥
ਫਕੜ ਜਾਤੀ ਫਕੜੁ ਨਾਉ ॥ ਸਭਨਾ ਜੀਆ ਇਕਾ ਛਾਉ ॥ ਆਪਹੁ ਜੇ ਕੋ ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥
ਮਃ ੨ ॥
ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨॥
ਪਉੜੀ ॥
ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥ ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥ ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥ ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥
ਸਲੋਕ ਮਃ ੧ ॥
ਕੁਦਰਤਿ ਕਰਿ ਕੈ ਵਸਿਆ ਸੋਇ ॥

Ang 83

ikOankaar satigur prasaadh ||
sireeraag kee vaar mahalaa chauthhaa salokaa naal ||
salok mahalaa teejaa ||
raagaa vich sreeraag hai je sach dhare piaar ||
sadhaa har sach man vasai nihachal mat apaar ||
ratan amolak paiaa gur kaa sabadh beechaar ||
jihavaa sachee man sachaa sachaa sareer akaar ||
naanak sachai satigur seviaai sadhaa sach vaapaar ||1||
mahalaa teejaa ||
hor birahaa sabh dhaat hai jab lag saahib preet na hoi ||
eih man maiaa mohiaa vekhan sunan na hoi ||
seh dhekhe bin preet na uoopajai a(n)dhaa kiaa karei ||
naanak jin akhee leeteeaa soiee sachaa dhei ||2||
pauRee ||
har iko karataa ik iko dheebaan har ||
har ikasai dhaa hai amar iko har chit dhar ||
har tis bin koiee naeh ddar bhram bhau dhoor kar ||
har tisai no saalaeh j tudh rakhai baahar ghar ||
har jis no hoi dhiaal so har jap bhau bikham tar ||1||
salok mahalaa pehilaa ||
dhaatee saahib sa(n)dheeaa kiaa chalai tis naal ||
eik jaaga(n)dhe naa laha(n)n ikanaa sutiaa dhei uThaal ||1||
mahalaa pehilaa ||
sidhak sabooree saadhikaa sabar tosaa malaikaa(n) ||
dheedhaar poore paisaa thaau naahee khaikaa ||2||
pauRee ||
sabh aape tudh upai kai aap kaarai laiee ||
too(n) aape vekh vigasadhaa aapanee vaddiaaiee ||
har tudhahu baahar kichh naahee too(n) sachaa saiee ||
too(n) aape aap varatadhaa sabhanee hee thaiee ||
har tisai dhiaavahu sa(n)t janahu jo le chhaddaiee ||2||
salok mahalaa pehilaa ||
fakaR jaatee fakaR naau ||
sabhanaa jeeaa ikaa chhaau ||
aapahu je ko bhalaa kahaae ||
naanak taa par jaapai jaa pat lekhai paae ||1||
mahalaa doojaa ||
jis piaare siau neh tis aagai mar chaleeaai ||
dhirag jeevan sa(n)saar taa kai paachhai jeevanaa ||2||
pauRee ||
tudh aape dharatee saajeeaai cha(n)dh sooraj dhui dheeve ||
dhas chaar haT tudh saajiaa vaapaar kareeve ||
eikanaa no har laabh dhei jo gurmukh theeve ||
tin jamakaal na viaapiee jin sach a(n)mrit peeve ||
oi aap chhuTe paravaar siau tin pichhai sabh jagat chhuTeeve ||3||
salok mahalaa pehilaa ||
kudharat kar kai vasiaa soi ||