ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥
ਪਉੜੀ ॥
ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥
ਸਲੋਕ ਮਃ ੩ ॥
ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥ ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥
ਮਃ ੩ ॥
ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥
ਪਉੜੀ ॥
ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥ ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥ ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥
ਸਲੋਕ ਮਃ ੩ ॥
ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥
ਮਃ ੩ ॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥
gurmatee aap pachhaaniaa raam naam paragaas ||
sacho sach kamaavanaa vaddiaaiee vadde paas ||
jeeau pi(n)dd sabh tis kaa sifat kare aradhaas ||
sachai sabadh saalaahanaa sukhe sukh nivaas ||
jap tap sa(n)jam manai maeh bin naavai dhirag jeevaas ||
gurmatee naau paieeaai manmukh moh vinaas ||
jiau bhaavai tiau raakh too(n) naanak teraa dhaas ||2||
pauRee ||
sabh ko teraa too(n) sabhas dhaa too(n) sabhanaa raas ||
sabh tudhai paasahu ma(n)gadhe nit kar aradhaas ||
jis too(n) dheh tis sabh kichh milai ikanaa dhoor hai paas ||
tudh baajhahu thaau ko naahee jis paasahu ma(n)geeaai man vekhahu ko nirajaas ||
sabh tudhai no saalaahadhe dhar gurmukhaa no paragaas ||9||
salok mahalaa teejaa ||
pa(n)ddit paR paR uchaa kookadhaa maiaa moh piaar ||
a(n)tar braham na cheeniee man moorakh gaavaar ||
dhoojai bhai jagat parabodhadhaa naa boojhai beechaar ||
birathaa janam gavaiaa mar ja(n)mai vaaro vaar ||1||
mahalaa teejaa ||
jinee satigur seviaa tinee naau paiaa boojhahu kar beechaar ||
sadhaa saa(n)t sukh man vasai chookai kook pukaar ||
aapai no aap khai man niramal hovai gur sabadhee veechaar ||
naanak sabadh rate se mukat hai har jeeau het piaar ||2||
pauRee ||
har kee sevaa safal hai gurmukh paavai thai ||
jis har bhaavai tis gur milai so har naam dhiaai ||
gur sabadhee har paieeaai har paar laghai ||
manahaTh kinai na paio puchhahu vedhaa jai ||
naanak har kee sevaa so kare jis le har lai ||10||
salok mahalaa teejaa ||
naanak so sooraa vareeaam jin vichahu dhusaT aha(n)karan maariaa ||
gurmukh naam saalaeh janam savaariaa ||
aap hoaa sadhaa mukat sabh kul nisataariaa ||
sohan sach dhuaar naam piaariaa ||
manmukh mareh aha(n)kaar maran vigaaRiaa ||
sabho varatai hukam kiaa kareh vichaariaa ||
aapahu dhoojai lag khasam visaariaa ||
naanak bin naavai sabh dhukh sukh visaariaa ||1||
mahalaa teejaa ||
gur poorai har naam dhiRaiaa tin vichahu bharam chukaiaa ||
raam naam har keerat gaiee kar chaanan mag dhikhaiaa ||
haumai maar ek liv laagee a(n)tar naam vasaiaa ||