ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥
ਪਉੜੀ ॥
ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥ ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥
ਸਲੋਕ ਮਃ ੩ ॥
ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥ ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥
ਮਃ ੩ ॥
ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥
ਪਉੜੀ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥
ਸਲੋਕੁ ਮਃ ੩ ॥
gurmatee jam joh na saakai saachai naam samaiaa ||
sabh aape aap varatai karataa jo bhaavai so nai laiaa ||
jan naanak naam le taa jeevai bin naavai khin mar jaiaa ||2||
pauRee ||
jo miliaa har dheebaan siau so sabhanee dheebaanee miliaa ||
jithai oh jai tithai oh surakharoo us kai muh ddiThai sabh paapee tariaa ||
os a(n)tar naam nidhaan hai naamo paravariaa ||
naau poojeeaai naau ma(n)neeaai nai kilavikh sabh hiriaa ||
jinee naam dhiaaiaa ik man ik chit se asathir jag rahiaa ||11||
salok mahalaa teejaa ||
aatamaa dheau poojeeaai gur kai sahaj subhai ||
aatame no aatame dhee prateet hoi taa ghar hee parachaa pai ||
aatamaa addol na ddoliee gur kai bhai subhai ||
gur vin sahaj na aaviee lobh mail na vichahu jai ||
khin pal har naam man vasai sabh aThasaTh teerath nai ||
sache mail na lagiee mal laagai dhoojai bhai ||
dhotee mool na utarai je aThasaTh teerath nai ||
manmukh karam kare aha(n)kaaree sabh dhukho dhukh kamai ||
naanak mailaa uoojal taa theeaai jaa satigur maeh samai ||1||
mahalaa teejaa ||
manmukh lok samajhaieeaai kadhahu samajhaiaa jai ||
manmukh ralaiaa naa ralai piaai kirat firai ||
liv dhaat dhui raeh hai hukamee kaar kamai ||
gurmukh aapanaa man maariaa sabadh kasavaTee lai ||
man hee naal jhagaRaa man hee naal sath man hee ma(n)jh samai ||
man jo ichhe so lahai sachai sabadh subhai ||
a(n)mirat naam sadh bhu(n)cheeaai gurmukh kaar kamai ||
vin manai j horee naal lujhanaa jaasee janam gavai ||
manmukhee manahaTh haariaa kooR kusat kamai ||
gur parasaadhee man jinai har setee liv lai ||
naanak gurmukh sach kamaavai manmukh aavai jai ||2||
pauRee ||
har ke sa(n)t sunahu jan bhaiee har satigur kee ik saakhee ||
jis dhur bhaag hovai mukh masatak tin jan lai hiradhai raakhee ||
har a(n)mirat kathaa saresaT uootam gur bachanee sahaje chaakhee ||
teh bhiaa pragaas miTiaa a(n)dhiaaraa jiau sooraj rain kiraakhee ||
adhisaT agochar alakh nira(n)jan so dhekhiaa gurmukh aakhee ||12||
salok mahalaa teejaa ||