ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥ ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥
ਸਲੋਕ ਮਃ ੨ ॥
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥
ਮਃ ੫ ॥
ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥ ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥
ਪਉੜੀ ॥
ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥ ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥ ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥
ਸਲੋਕ ਮਃ ੩ ॥
ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥ ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥ ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥ ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥ ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥ ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥
ਮਃ ੩ ॥
ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥ ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥ ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥ ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥ ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥
ਪਉੜੀ ॥
ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥ ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥ ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥ ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥ ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥
ਸਲੋਕ ਮਃ ੩ ॥
ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥
jin kau hoaa kirapaal har se satigur pairee paahee ||
tin aaithai othai mukh ujale har dharageh paidhe jaahee ||14||
salok mahalaa doojaa ||
jo sir saa(n)iee naa nivai so sir dheejai ddaar ||
naanak jis pi(n)jar meh birahaa nahee so pi(n)jar lai jaar ||1||
mahalaa panjavaa ||
mu(n)ddahu bhulee naanakaa fir fir janam muieeaas ||
kasatooree kai bholaRai ga(n)dhe ddu(n)m pieeaas ||2||
pauRee ||
so aaisaa har naam dhiaaieeaai man mere jo sabhanaa upar hukam chalaae ||
so aaisaa har naam japeeaai man mere jo a(n)tee aausar le chhaddaae ||
so aaisaa har naam japeeaai man mere ju man kee tirasanaa sabh bhukh gavaae ||
so gurmukh naam japiaa vaddabhaagee tin ni(n)dhak dhusaT sabh pairee paae ||
naanak naam araadh sabhanaa te vaddaa sabh naavai agai aan nivaae ||15||
salok mahalaa teejaa ||
ves kare kuroop kulakhanee man khoTai kooRiaar ||
pir kai bhaanai naa chalai hukam kare gaavaar ||
gur kai bhaanai jo chalai sabh dhukh nivaaranahaar ||
likhiaa meT na sakeeaai jo dhur likhiaa karataar ||
man tan saupe ka(n)t kau sabadhe dhare piaar ||
bin naavai kinai na paiaa dhekhahu ridhai beechaar ||
naanak saa suaalio sulakhanee j raavee sirajanahaar ||1||
mahalaa teejaa ||
maiaa moh gubaar hai tis dhaa na dhisai uravaar na paar ||
manmukh agiaanee mahaa dhukh paidhe ddube har naam visaar ||
bhalake uTh bahu karam kamaaveh dhoojai bhai piaar ||
satigur seveh aapanaa bhaujal utare paar ||
naanak gurmukh sach samaaveh sach naam ur dhaar ||2||
pauRee ||
har jal thal maheeal bharapoor dhoojaa naeh koi ||
har aap beh kare niaau kooRiaar sabh maar kaddoi ||
sachiaaraa dhei vaddiaaiee har dharam niaau keeoi ||
sabh har kee karahu usatat jin gareeb anaath raakh leeoi ||
jaikaar keeo dharameeaa kaa paapee kau dda(n)dd dheeoi ||16||
salok mahalaa teejaa ||
manmukh mailee kaamanee kulakhanee kunaar ||
pir chhoddiaa ghar aapanaa par purakhai naal piaar ||
tirasanaa kadhe na chukiee jaladhee kare pookaar ||
naanak bin naavai kuroop kusohanee parahar chhoddee bhataar ||1||