ਮਃ ੩ ॥
ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥
ਪਉੜੀ ॥
ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥ ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥
ਸਲੋਕ ਮਃ ੩ ॥
ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥ ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥ ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
ਮਃ ੩ ॥
ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥ ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥ ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥ ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥ ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥
ਪਉੜੀ ॥
ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥ ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥ ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥ ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥ ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥੧੮॥
ਸਲੋਕ ਮਃ ੩ ॥
ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥
ਮਃ ੩ ॥
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥
ਪਉੜੀ ॥
ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥ ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥
mahalaa teejaa ||
sabadh ratee sohaaganee satigur kai bhai piaar ||
sadhaa raave pir aapanaa sachai prem piaar ||
at suaaliau su(n)dharee sobhaava(n)tee naar ||
naanak naam sohaaganee melee melanahaar ||2||
pauRee ||
har teree sabh kareh usatat jin faathe kaaddiaa ||
har tudhano kareh sabh namasakaar jin paapai te raakhiaa ||
har nimaaniaa too(n) maan har ddaaddee hoo(n) too(n) ddaaddiaa ||
har aha(n)kaareeaa maar nivaae manmukh mooR saadhiaa ||
har bhagataa dhei vaddiaaiee gareeb anaathiaa ||17||
salok mahalaa teejaa ||
satigur kai bhaanai jo chalai tis vaddiaaiee vaddee hoi ||
har kaa naam utam man vasai meT na sakai koi ||
kirapaa kare jis aapanee tis karam paraapat hoi ||
naanak kaaran karate vas hai gurmukh boojhai koi ||1||
mahalaa teejaa ||
naanak har naam jinee aaraadhiaa anadhin har liv taar ||
maiaa ba(n)dhee khasam kee tin agai kamaavai kaar ||
poorai pooraa kar chhoddiaa hukam savaaranahaar ||
gur parasaadhee jin bujhiaa tin paiaa mokh dhuaar ||
manmukh hukam na jaananee tin maare jam ja(n)dhaar ||
gurmukh jinee araadhiaa tinee tariaa bhaujal sa(n)saar ||
sabh aaugan gunee miTaiaa gur aape bakhasanahaar ||2||
pauRee ||
har kee bhagataa parateet har sabh kichh jaanadhaa ||
har jevadd naahee koiee jaan har dharam beechaaradhaa ||
kaaRaa a(n)dhesaa kiau keejai jaa naahee adharam maaradhaa ||
sachaa saahib sach niaau paapee nar haaradhaa ||
saalaahih bhagatahu kar joR har bhagat jan taaradhaa ||18||
salok mahalaa teejaa ||
aapane preetam mil rahaa a(n)tar rakhaa ur dhaar ||
saalaahee so prabh sadhaa sadhaa gur kai het piaar ||
naanak jis nadhar kare tis mel le saiee suhaagan naar ||1||
mahalaa teejaa ||
gur sevaa te har paieeaai jaa kau nadhar karei ||
maanas te dhevate bhe dhiaaiaa naam hare ||
haumai maar milaian gur kai sabadh tare ||
naanak sahaj samaian har aapanee kirapaa kare ||2||
pauRee ||
har aapanee bhagat karai vaddiaaiee vekhaaleean ||
aapanee aap kare parateet aape sev ghaaleean ||