ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥
ਪਹਰਿਆ ਕੈ ਘਰਿ ਗਾਵਣਾ ॥
ੴ ਸਤਿਗੁਰ ਪ੍ਰਸਾਦਿ ॥
ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥ ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥ ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥ ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥
ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥ ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥
ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥ ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥ ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥ ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥
ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥ ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥ ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥ ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥ ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥ ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥ ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥ ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥
ਸਿਰੀਰਾਗੁ ॥
ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥੧॥
ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥
sreeraag baanee bhagat benee jeeau kee ||
pahariaa kai ghar gaavanaa ||
ikOankaar satigur prasaadh ||
re nar garabh ku(n)ddal jab aachhat uradh dhiaan liv laagaa ||
mritak pi(n)dd padh madh naa ahinis ek agiaan su naagaa ||
te dhin sa(n)mal kasaT mahaa dhukh ab chit adhik pasaariaa ||
garabh chhodd mirat ma(n)ddal aaiaa tau narahar manahu bisaariaa ||1||
fir pachhutaavahigaa mooRiaa too(n) kavan kumat bhram laagaa ||
chet raam naahee jam pur jaahigaa jan bicharai anaraadhaa ||1|| rahaau ||
baal binodh chi(n)dh ras laagaa khin khin moh biaapai ||
ras mis medh a(n)mrit bikh chaakhee tau pa(n)ch pragaT sa(n)taapai ||
jap tap sa(n)jam chhodd sukirat mat raam naam na araadhiaa ||
auchhaliaa kaam kaal mat laagee tau aan sakat gal baa(n)dhiaa ||2||
tarun tej par tria mukh joheh sar apasar na pachhaaniaa ||
aunamat kaam mahaa bikh bhoolai paap pu(n)n na pachhaaniaa ||
sut sa(n)pat dhekh ih man garabiaa raam ridhai te khoiaa ||
avar marat maiaa man tole tau bhag mukh janam vigoiaa ||3||
pu(n)ddar kes kusam te dhaule sapat paataal kee baanee ||
lochan srameh budh bal naaThee taa kaam pavas maadhaanee ||
taa te bikhai bhiee mat paavas kaiaa kamal kumalaanaa ||
avagat baan chhodd mirat ma(n)ddal tau paachhai pachhutaanaa ||4||
nikuTee dheh dhekh dhun upajai maan karat nahee boojhai ||
laalach karai jeevan padh kaaran lochan kachhoo na soojhai ||
thaakaa tej uddiaa man pa(n)khee ghar aa(n)gan na sukhaiee ||
benee kahai sunahu re bhagatahu maran mukat kin paiee ||5||
sireeraag ||
tohee mohee mohee tohee a(n)tar kaisaa ||
kanak kaTik jal tara(n)g jaisaa ||1||
jau pai ham na paap kara(n)taa ahe ana(n)taa ||
patit paavan naam kaise hu(n)taa ||1|| rahaau ||
tum(h) ju naik aachhahu a(n)tarajaamee ||
prabh te jan jaaneejai jan te suaamee ||2||
sareer aaraadhai mo kau beechaar dhehoo ||
ravidhaas sam dhal samajhaavai kouoo ||3||