ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
ਮਾਝ ਮਹਲਾ ੪ ॥
ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥
ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥
ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥
ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥
raag maajh chaupadhe ghar pehilaa mahalaa chauthhaa
ikOankaar satinaam karataa purakh nirabhau niravair akaal moorat ajoonee saibha(n) gur prasaadh ||
har har naam mai har man bhaiaa ||
vaddabhaagee har naam dhiaaiaa ||
gur poorai har naam sidh paiee ko viralaa gurmat chalai jeeau ||1||
mai har har kharach liaa ba(n)n palai ||
meraa praan sakhaiee sadhaa naal chalai ||
gur poorai har naam dhiRaiaa har nihachal har dhan palai jeeau ||2||
har har sajan meraa preetam raiaa ||
koiee aan milaavai mere praan jeevaiaa ||
hau reh na sakaa bin dhekhe preetamaa mai neer vahe veh chalai jeeau ||3||
satigur mitr meraa baal sakhaiee ||
hau reh na sakaa bin dhekhe meree maiee ||
har jeeau kirapaa karahu gur melahu jan naanak har dhan palai jeeau ||4||1||
maajh mahalaa chauthhaa ||
madhusoodhan mere man tan praanaa ||
hau har bin dhoojaa avar na jaanaa ||
koiee sajan sa(n)t milai vaddabhaagee mai har prabh piaaraa dhasai jeeau ||1||
hau man tan khojee bhaal bhaalaiee ||
kiau piaaraa preetam milai meree maiee ||
mil satasa(n)gat khoj dhasaiee vich sa(n)gat har prabh vasai jeeau ||2||
meraa piaaraa preetam satigur rakhavaalaa ||
ham baarik dheen karahu pratipaalaa ||
meraa maat pitaa gur satigur pooraa gur jal mil kamal vigasai jeeau ||3||
mai bin gur dhekhe needh na aavai ||
mere man tan vedhan gur birahu lagaavai ||
har har dhiaa karahu gur melahu jan naanak gur mil rahasai jeeau ||4||2||