ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥
ਰਾਗੁ ਮਾਝ ਮਹਲਾ ੫ ॥
ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥
ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥
ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥
ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
ਮਾਝ ਮਹਲਾ ੫ ॥
ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥
ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥
ਆਪੇ ਰਾਜਨੁ ਆਪੇ ਲੋਗਾ ॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥
ਜੇਹਾ ਡਿਠਾ ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥
ਮਾਝ ਮਹਲਾ ੫ ॥
ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥
ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥
ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥
ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥
moh rain na vihaavai needh na aavai bin dhekhe gur dharabaare jeeau ||3||
hau gholee jeeau ghol ghumaiee tis sache gur dharabaare jeeau ||1|| rahaau ||
bhaag hoaa gur sa(n)t milaiaa ||
prabh abinaasee ghar meh paiaa ||
sev karee pal chasaa na vichhuRaa jan naanak dhaas tumaare jeeau ||4||
hau gholee jeeau ghol ghumaiee jan naanak dhaas tumaare jeeau || rahaau ||1||8||
raag maajh mahalaa panjavaa ||
saa rut suhaavee jit tudh samaalee ||
so ka(n)m suhelaa jo teree ghaalee ||
so ridhaa suhelaa jit ridhai too(n) vuThaa sabhanaa ke dhaataaraa jeeau ||1||
too(n) saajhaa saahib baap hamaaraa ||
nau nidh terai akhuT bha(n)ddaaraa ||
jis too(n) dheh su tirapat aghaavai soiee bhagat tumaaraa jeeau ||2||
sabh ko aasai teree baiThaa ||
ghaT ghaT a(n)tar too(n)hai vuThaa ||
sabhe saajheevaal sadhain too(n) kisai na dhiseh baaharaa jeeau ||3||
too(n) aape gurmukh mukat karaieh ||
too(n) aape manmukh janam bhavaieh ||
naanak dhaas terai balihaarai sabh teraa khel dhasaaharaa jeeau ||4||2||9||
maajh mahalaa panjavaa ||
anahadh vaajai sahaj suhelaa ||
sabadh ana(n)dh kare sadh kelaa ||
sahaj gufaa meh taaRee laiee aasan uooch savaariaa jeeau ||1||
fir ghir apune gireh meh aaiaa ||
jo loReedhaa soiee paiaa ||
tirapat aghai rahiaa hai sa(n)tahu gur anabhau purakh dhikhaariaa jeeau ||2||
aape raajan aape logaa ||
aap nirabaanee aape bhogaa ||
aape takhat bahai sach niaaiee sabh chookee kook pukaariaa jeeau ||3||
jehaa ddiThaa mai teho kahiaa ||
tis ras aaiaa jin bhedh lahiaa ||
jotee jot milee sukh paiaa jan naanak ik pasaariaa jeeau ||4||3||10||
maajh mahalaa panjavaa ||
jit ghar pir sohaag banaiaa ||
tit ghar sakhe’ee ma(n)gal gaiaa ||
anadh binodh titai ghar soheh jo dhan ka(n)t sigaaree jeeau ||1||
saa gunava(n)tee saa vaddabhaagan ||
putrava(n)tee seelava(n)t sohaagan ||
roopava(n)t saa sughaR bichakhan jo dhan ka(n)t piaaree jeeau ||2||
achaarava(n)t saiee paradhaane ||
sabh si(n)gaar bane tis giaane ||
saa kulava(n)tee saa sabharaiee jo pir kai ra(n)g savaaree jeeau ||3||
mahimaa tis kee kahan na jaae ||
jo pir mel liee a(n)g laae ||