ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੯੮

ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥
ਮਾਝ ਮਹਲਾ ੫ ॥
ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥
ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥
ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥
ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
ਮਾਝ ਮਹਲਾ ੫ ॥
ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥
ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥
ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥
ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥
ਮਾਝ ਮਹਲਾ ੫ ॥
ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥
ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥
ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥
ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥
ਮਾਝ ਮਹਲਾ ੫ ॥
ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥
ਸਤਿਗੁਰੁ ਮੇਰਾ ਵਡ ਸਮਰਥਾ ॥

Ang 98

thir suhaag var agam agochar jan naanak prem saadhaaree jeeau ||4||4||11||
maajh mahalaa panjavaa ||
khojat khojat dharasan chaahe ||
bhaat bhaat ban ban avagaahe ||
niragun saragun har har meraa koiee hai jeeau aan milaavai jeeau ||1||
khaT saasat bicharat mukh giaanaa ||
poojaa tilak teerath isanaanaa ||
nivalee karam aasan chauraaseeh in meh saa(n)t na aavai jeeau ||2||
anik barakh ke’ee jap taapaa ||
gavan keeaa dharatee bharamaataa ||
eik khin hiradhai saa(n)t na aavai jogee bahuR bahuR uTh dhaavai jeeau ||3||
kar kirapaa moh saadh milaiaa ||
man tan seetal dheeraj paiaa ||
prabh abinaasee basiaa ghaT bheetar har ma(n)gal naanak gaavai jeeau ||4||5||12||
maajh mahalaa panjavaa ||
paarabraham apara(n)par dhevaa ||
agam agochar alakh abhevaa ||
dheen dhiaal gopaal gobi(n)dhaa har dhiaavahu gurmukh gaatee jeeau ||1||
gurmukh madhusoodhan nisataare ||
gurmukh sa(n)gee kirasan muraare ||
dhiaal dhamodhar gurmukh paieeaai horat kitai na bhaatee jeeau ||2||
nirahaaree kesav niravairaa ||
koT janaa jaa ke poojeh pairaa ||
gurmukh hiradhai jaa kai har har soiee bhagat ikaatee jeeau ||3||
amogh dharasan bea(n)t apaaraa ||
vadd samarath sadhaa dhaataaraa ||
gurmukh naam japeeaai tit tareeaai gat naanak viralee jaatee jeeau ||4||6||13||
maajh mahalaa panjavaa ||
kahiaa karanaa dhitaa lainaa ||
gareebaa anaathaa teraa maanaa ||
sabh kichh too(n)hai too(n)hai mere piaare teree kudharat kau bal jaiee jeeau ||1||
bhaanai ujhaR bhaanai raahaa ||
bhaanai har gun gurmukh gaavaahaa ||
bhaanai bharam bhavai bahu joonee sabh kichh tisai rajaiee jeeau ||2||
naa ko moorakh naa ko siaanaa ||
varatai sabh kichh teraa bhaanaa ||
agam agochar bea(n)t athaahaa teree keemat kahan na jaiee jeeau ||3||
khaak sa(n)tan kee dheh piaare ||
aai piaa har terai dhuaarai ||
dharasan pekhat man aaghaavai naanak milan subhaiee jeeau ||4||7||14||
maajh mahalaa panjavaa ||
dhukh tadhe jaa visar jaavai ||
bhukh viaapai bahu bidh dhaavai ||
simarat naam sadhaa suhelaa jis dhevai dheen dhiaalaa jeeau ||1||
satigur meraa vadd samarathaa ||